ਖਾਨ ਨੇ ਅਮਰੀਕਾ ਨੂੰ ਪਾਕਿਸਤਾਨ ''ਚ ਆਮ ਚੋਣਾਂ ''ਚ ਹੋਈ "ਧਾਂਧਲੀ" ਵਿਰੁੱਧ ਆਵਾਜ਼ ਉਠਾਉਣ ਦੀ ਕੀਤੀ ਅਪੀਲ
Friday, Feb 16, 2024 - 04:15 PM (IST)
ਇਸਲਾਮਾਬਾਦ (ਭਾਸ਼ਾ)- ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕਾ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਦੇਸ਼ ਵਿਚ ਹਾਲ ਹੀ ਵਿਚ ਹੋਈਆਂ ਆਮ ਚੋਣਾਂ ਵਿਚ ‘ਧਾਂਧਲੀ’ ਵਿਰੁੱਧ ਉਸ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ। ਅਗਸਤ 2018 ਵਿੱਚ ਪ੍ਰਧਾਨ ਮੰਤਰੀ ਬਣੇ ਖਾਨ ਨੂੰ ਅਪ੍ਰੈਲ 2022 ਵਿੱਚ ਅਵਿਸ਼ਵਾਸ ਵੋਟ ਰਾਹੀਂ ਹਟਾ ਦਿੱਤਾ ਗਿਆ ਸੀ। ਵਰਤਮਾਨ ਵਿੱਚ, ਉਹ ਕਈ ਮਾਮਲਿਆਂ ਵਿੱਚ ਸਜ਼ਾ ਦਾ ਸਾਹਮਣਾ ਕਰਦੇ ਹੋਏ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ। ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਨੇ ਦੋਸ਼ ਲਾਇਆ ਹੈ ਕਿ 8 ਫਰਵਰੀ ਨੂੰ ਹੋਈਆਂ ਆਮ ਚੋਣਾਂ "ਨਿਰਪੱਖ ਢੰਗ ਨਾਲ ਨਹੀਂ ਕਰਵਾਈਆਂ ਗਈਆਂ" ਅਤੇ "ਚੋਣਾਂ ਦੇ ਨਤੀਜਿਆਂ ਵਿਚ ਧਾਂਦਲੀ ਹੋਈ ਹੈ।"
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.), ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਸਮੇਤ 3 ਪਾਰਟੀਆਂ ਵਿੱਚੋਂ ਕਿਸੇ ਨੂੰ ਵੀ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਵਿਚ ਨੈਸ਼ਨਲ ਅਸੈਂਬਲੀ ਵਿੱਚ ਬਹੁਮਤ ਹਾਸਲ ਕਰਨ ਲਈ ਲੋੜੀਂਦੀਆਂ ਸੀਟਾਂ ਨਹੀਂ ਮਿਲੀਆਂ ਹਨ। ਇਸ ਲਈ ਇਨ੍ਹਾਂ ਵਿੱਚੋਂ ਕੋਈ ਵੀ ਪਾਰਟੀ ਇਕੱਲੀ ਸਰਕਾਰ ਬਣਾਉਣ ਦੇ ਸਮਰੱਥ ਨਹੀਂ ਹੈ। ਇਮਰਾਨ ਖਾਨ ਦੀ ਪਾਰਟੀ 'ਪੀ.ਟੀ.ਆਈ.' ਦੇ ਸਮਰਥਨ ਵਾਲੇ 100 ਤੋਂ ਵੱਧ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਪਰ ਪਾਰਟੀ ਨੇ ਦੋਸ਼ ਲਾਇਆ ਹੈ ਕਿ ਚੋਣਾਂ 'ਚ ਧਾਂਦਲੀ ਹੋਈ ਹੈ। ਪੀ.ਟੀ.ਆਈ. ਆਗੂ ਅਸਦ ਕੈਸਰ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਪਾਰਟੀ ਆਗੂਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਨੇ ਉਮਰ ਅਯੂਬ ਖ਼ਾਨ ਨੂੰ ਆਪਣਾ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ: ਇਸ ਸ਼ਹਿਰ 'ਚ ਮੁੜ ਪਰਤਿਆ ‘Work From Home’, ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਹਦਾਇਤ, ਜਾਣੋ ਵਜ੍ਹਾ
ਕੈਸਰ ਨੇ ਕਿਹਾ, 'ਖਾਨ ਨੇ ਸੰਦੇਸ਼ ਦਿੱਤਾ ਹੈ ਕਿ ਅਮਰੀਕਾ ਨੂੰ ਚੋਣਾਂ 'ਚ ਕਥਿਤ ਧਾਂਦਲੀ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ (ਖ਼ਾਨ) ਨੇ ਕਿਹਾ ਹੈ ਕਿ ਅਮਰੀਕਾ ਨੇ ਆਪਣੀ ਭੂਮਿਕਾ ਸਹੀ ਢੰਗ ਨਾਲ ਨਹੀਂ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ (ਅਮਰੀਕਾ) ਲੋਕਤੰਤਰ ਦਾ ਸਮਰਥਕ ਤਾਂ ਉਸ ਨੂੰ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਦੌਰਾਨ, ਅਮਰੀਕਾ ਨੇ ਬੁੱਧਵਾਰ ਨੂੰ ਪਾਕਿਸਤਾਨ ਵਿੱਚ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਸੀ ਅਤੇ ਕਿਹਾ ਕਿ ਪਾਕਿਸਤਾਨੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਨ ਦੀ ਲੋੜ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।