ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨੇ ਸਿੱਖ ਦਿਆਲ ਸਿੰਘ ਦੇ ਪਰਿਵਾਰ ਨੂੰ 10 ਲੱਖ ਦਾ ਸੌਂਪਿਆ ਚੈੱਕ

Monday, Apr 17, 2023 - 11:49 AM (IST)

ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨੇ ਸਿੱਖ ਦਿਆਲ ਸਿੰਘ ਦੇ ਪਰਿਵਾਰ ਨੂੰ 10 ਲੱਖ ਦਾ ਸੌਂਪਿਆ ਚੈੱਕ

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾਂ ਵਿਚ ਮੁੱਖ ਮੰਤਰੀ ਮੁਹੰਮਦ ਆਜ਼ਮ ਖ਼ਾਨ ਨੇ ਬੀਤੇ ਦਿਨ ਸਿੱਖ ਭਾਈਚਾਰੇ ਨਾਲ ਸਬੰਧਿਤ ਦਿਆਲ ਸਿੰਘ ਜਿਸ ਦੀ ਅੱਤਵਾਦੀਆਂ ਨੇ ਬੀਤੇ ਮਹੀਨੇ ਹੱਤਿਆ ਕਰ ਦਿੱਤੀ ਸੀ, ਦੇ ਪਰਿਵਾਰਕ ਮੈਂਬਰਾਂ ਨੂੰ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ।

ਇਹ ਵੀ ਪੜ੍ਹੋ- 'ਆਪ' ਸੁਪਰੀਮੋ ਨੂੰ ਤਲਬ 'ਤੇ ਵਿਰੋਧ, ਮੰਤਰੀ ਧਾਲੀਵਾਲ ਬੋਲੇ- ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੌਖਲਾਈ

ਸੂਤਰਾਂ ਅਨੁਸਾਰ ਸਿੱਖ ਵਪਾਰੀ ਦਿਆਲ ਸਿੰਘ ਦੀ 31 ਮਾਰਚ ਨੂੰ ਪੇਸ਼ਾਵਰ ਦੇ ਬਾਹਰੀ ਇਲਾਕਾ ਪਿੰਡ ਗਹਿਰੀ ਅੱਟਾ ਮੁਹੰਮਦ ਵਿਚ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬੀਤੇ ਦਿਨ ਮ੍ਰਿਤਕ ਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਰਿਹਾਇਸ਼ ’ਤੇ ਕਾਰਜਕਾਰੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਉਥੇ ਹੀ ਉਨ੍ਹਾਂ ਨੂੰ ਚੈੱਕ ਦਿੱਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਘੱਟਗਿਣਤੀ ਕਮਿਸ਼ਨ ਨੂੰ ਨਿਸ਼ਾਨਾ ਬਣਾਉਣਾ ਬਹੁਤ ਹੀ ਨਿੰਦਾ ਵਾਲਾ ਕੰਮ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News