ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀ ਦਿੱਤੀ ਚੇਤਾਵਨੀ

Tuesday, Oct 22, 2024 - 03:33 PM (IST)

ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀ ਦਿੱਤੀ ਚੇਤਾਵਨੀ

ਪੇਸ਼ਾਵਰ (ਏਜੰਸੀ)- ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਸੋਮਵਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਨੂੰ ਪਾਕਿਸਤਾਨ ਦਾ ਚੀਫ਼ ਜਸਟਿਸ ਨਿਯੁਕਤ ਨਹੀਂ ਕੀਤਾ ਗਿਆ ਤਾਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਨੇਤਾ ਨੇ ਸੂਬਾਈ ਅਸੈਂਬਲੀ 'ਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਵੀ ਆਪਣੇ ਸਿਆਸੀ ਫਾਇਦੇ ਲਈ ਦੇਸ਼ ਦੀ ਨਿਆਂਪਾਲਿਕਾ ਨੂੰ ਗੁਲਾਮ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ।

ਇਹ ਵੀ ਪੜ੍ਹੋ: ਹਿਜ਼ਬੁੱਲਾ ਨੇ ਮੱਧ ਇਜ਼ਰਾਈਲ 'ਚ ਦਾਗੇ ਕਈ ਰਾਕੇਟ

ਪਾਕਿਸਤਾਨ ਨੇ ਸੋਮਵਾਰ ਨੂੰ ਇੱਕ ਕਾਨੂੰਨ ਪਾਸ ਕੀਤਾ ਜਿਸ ਦੇ ਤਹਿਤ ਚੀਫ਼ ਜਸਟਿਸ ਦਾ ਕਾਰਜਕਾਲ ਤਿੰਨ ਸਾਲ ਤੱਕ ਸੀਮਿਤ ਹੈ। ਉਸ ਵਿਚ ਸੁਪਰੀਮ ਕੋਰਟ ਦੇ 3 ਸਭ ਤੋਂ ਸੀਨੀਅਰ ਜੱਜਾਂ ਵਿੱਚੋਂ ਚੋਟੀ ਦੇ ਜੱਜ ਦੀ ਨਿਯੁਕਤੀ ਲਈ ਇੱਕ ਵਿਸ਼ੇਸ਼ ਕਮਿਸ਼ਨ ਦੇ ਗਠਨ ਦੀ ਵੀ ਵਿਵਸਥਾ ਹੈ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਇਸ ਕਦਮ ਦਾ ਵਿਰੋਧ ਕਰ ਰਹੀ ਹੈ। ਗੰਡਾਪੁਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਭ ਤੋਂ ਸੀਨੀਅਰ ਜੱਜ ਨੂੰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਨਹੀਂ ਕੀਤਾ ਤਾਂ ਅਸੀਂ ਸੜਕਾਂ 'ਤੇ ਉਤਰਾਂਗੇ।

ਇਹ ਵੀ ਪੜ੍ਹੋ: 20 ਲੱਖ ਰੁਪਏ ਦੀ ਗੈਰ-ਕਾਨੂੰਨੀ ਨਕਦੀ ਰੱਖਣ ਦੇ ਦੋਸ਼ 'ਚ 2 ਭਾਰਤੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News