ਅਫ਼ਗਾਨਿਸਤਾਨ ''ਚ ਦਿਲ ਕੰਬਾਉਣ ਵਾਲੀ ਘਟਨਾ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ

Saturday, Feb 04, 2023 - 11:15 PM (IST)

ਅਫ਼ਗਾਨਿਸਤਾਨ ''ਚ ਦਿਲ ਕੰਬਾਉਣ ਵਾਲੀ ਘਟਨਾ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ

ਕਾਬੁਲ (ਅਨਸ) : ਅਫ਼ਗਾਨਿਸਤਾਨ ਦੇ ਬਲਖ ਸੂਬੇ ਵਿਚ ਇਕੋ ਹੀ ਪਰਿਵਾਰ ਦੇ 7 ਮੈਂਬਰਾਂ ਦੀ ਭੇਦਭਰੀ ਢੰਗ ਨਾਲ ਹੱਤਿਆ ਕਰ ਦਿੱਤੀ ਗਈ। ਸੂਬਾਈ ਪੁਲਸ ਦਫ਼ਤਰ ਨੇ ਸ਼ਨੀਵਾਰ ਨੂੰ ਇਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਘਟਨਾ ਸ਼ੁੱਕਰਵਾਰ ਦੀ ਦੇਰ ਰਾਤ ਚਾਮਤਾਲ ਜ਼ਿਲ੍ਹੇ ਦੇ ਜਰਕਲਾ ਪਿੰਡ ਵਿੱਚ ਵਾਪਰੀ।

ਇਹ ਵੀ ਪੜ੍ਹੋ : ਹੁਣ ਕੁਝ ਦਿਨਾਂ ਲਈ ਅਖਾੜੇ ਨਹੀਂ ਲਗਾ ਸਕਣਗੇ ਵਿਧਾਇਕ ਤੇ ਪੰਜਾਬੀ ਗਾਇਕ ਬਲਕਾਰ ਸਿੱਧੂ, ਜਾਣੋ ਵਜ੍ਹਾ

ਪੀੜਤਾਂ ਵਿੱਚ ਔਰਤਾਂ, ਬੱਚੇ ਅਤੇ ਮਰਦ ਹਨ ਅਤੇ ਇਹ ਸਾਰੇ ਇਕ ਹੀ ਪਰਿਵਾਰ ਦੇ ਮੈਂਬਰ ਹਨ। ਹਾਲਾਂਕਿ, ਮਾਮਲੇ ਵਿਚ ਅਜੇ ਜ਼ਿਆਦਾ ਜਾਣਕਾਰੀ ਦੀ ਉਡੀਕ ਹੈ।


author

Mandeep Singh

Content Editor

Related News