ਨਿੱਕੀ ਹੈਲੀ ਨੇ ਉੱਤਰੀ ਕੋਰੀਆਈ ਨੇਤਾ ਕਿਮ ਜੋਂਗ ਨੂੰ ਲੈ ਕੇ ਦਿੱਤਾ ਇਹ ਬਿਆਨ

05/15/2017 11:29:14 AM

ਵਾਸ਼ਿੰਗਟਨ— ਸੰਯੁਕਤ ਰਾਸ਼ਟਰ ''ਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਹੈ ਕਿ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ-ਉਨ ''ਤੇ ''ਪਾਗਲਪਣ'' ਸਵਾਰ ਹੈ। ਉੱਤਰੀ ਕੋਰੀਆ ਵਲੋਂ ਕੱਲ ਭਾਵ ਐਤਵਾਰ ਨੂੰ ਇਕ ਹੋਰ ਮਿਜ਼ਾਈਲ ਪਰੀਖਣ ਤੋਂ ਬਾਅਦ ਹੈਲੀ ਦੀ ਇਹ ਟਿੱਪਣੀ ਕੀਤੀ ਹੈ। ਹੈਲੀ ਨੇ ਕਿਹਾ ਕਿ ਮਿਜ਼ਾਈਲ ਪਰੀਖਣ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਮੂਨ ਜੇ-ਇਨ ਨੂੰ ਸੰਦੇਸ਼ ਦੇਣ ਲਈ ਕੀਤਾ ਗਿਆ ਹੈ।
ਓਧਰ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਨੇ ਕਿਹਾ ਕਿ ਉੱਤਰੀ ਕੋਰੀਆ ਦੀ ਇਹ ਕਾਰਵਾਈ ਉਕਸਾਵੇ ਵਾਲੀ ਹੈ। ਕਿਮ ਜੋਂਗ ਨੇ ਹਾਲ ਹੀ ''ਚ ਕਿਹਾ ਸੀ ਕਿ ਉਹ ਅਮਰੀਕਾ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ, ਬੇਸ਼ਰਤੇ ਕਿ ਹਾਲਾਤ ਠੀਕ ਹੋਣ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਸਹੀ ਹਾਲਾਤ ''ਚ ਉਹ ਕਿਮ ਜੋਂਗ ਨਾਲ ਮੁਲਾਕਾਤ ਕਰਨ ''ਚ ਖੁਸ਼ੀ ਮਹਿਸੂਸ ਕਰਨਗੇ। ਹੈਲੀ ਨੇ ਕਿਹਾ ਕਿ ਟਰੰਪ ਨਾਲ ਮੁਲਾਕਾਤ ਕਰਨ ਲਈ ਮਿਜ਼ਾਈਲ ਪਰੀਖਣ ਸਹੀ ਤਰੀਕਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਹ ਸਾਡੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ, ਅਸੀਂ ਉਨ੍ਹਾਂ ਨਾਲ ਗੱਲਬਾਤ ਨਹੀਂ ਕਰਾਂਗੇ। ਦੱਸਣਯੋਗ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੀਆਂ ਪਾਬੰਦੀਆਂ ਦੇ ਬਾਵਜੂਦ ਉੱਤਰੀ ਕੋਰੀਆ ਨੇ ਇਸ ਸਾਲ ਇਕ ਤੋਂ ਬਾਅਦ ਇਕ ਕਈ ਮਿਜ਼ਾਈਲ ਪਰੀਖਣ ਕੀਤੇ ਹਨ।

Tanu

News Editor

Related News