ਦੂਜਾ ਵਿਸ਼ਵ ਯੁੱਧ ਜਿੱਤਣ ਦੀ 75ਵੀਂ ਵਰ੍ਹੇਗੰਢ ''ਤੇ ਕਿਮ ਜੋਂਗ ਨੇ ਰੂਸ ਨੂੰ ਦਿੱਤੀ ਵਧਾਈ
Saturday, May 09, 2020 - 08:32 AM (IST)
ਮਾਸਕੋ - ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ-ਉਨ ਨੇ ਸ਼ਨੀਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਚਿੱਠੀ ਲਿਖ ਕੇ ਦੂਜੇ ਵਿਸ਼ਵ ਯੁੱਧ ਦੀ ਜਿੱਤ ਦੀ 75ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ। ਕਿਮ ਜੋਂਗ ਉਨ ਨੇ ਆਪਣੀ ਸਰਕਾਰ ਅਤੇ ਆਪਣੇ ਦੇਸ਼ ਵਾਸੀਆਂ ਵੱਲੋਂ ਪੁਤਿਨ ਅਤੇ ਰੂਸ ਦੇ ਲੋਕਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਲਿਖਿਆ ਕਿ 75 ਸਾਲ ਪਹਿਲਾਂ ਰੂਸ ਦੇ ਲੋਕਾਂ ਨੇ ਦੇਸ਼ ਦੀ ਰੱਖਿਆ ਅਤੇ ਵਿਸ਼ਵ ਵਿਆਪੀ ਸ਼ਾਂਤੀ ਲਈ ‘ਬਹਾਦਰੀ ਅਤੇ ਆਤਮ ਬਲਿਦਾਨ ਦੀ ਭਾਵਨਾ’ ਦਾ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਆਪਣੇ ਪੱਤਰ ਵਿਚ ਰੂਸ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਲੜਨ ਵਿੱਚ ਸਫਲ ਰਹਿਣ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਰੂਸ ਅਤੇ ਸਾਬਕਾ ਸੋਵੀਅਤ ਗਣਤੰਤਰਾਂ ਵਿਚ ਹਰ ਸਾਲ 9 ਮਈ ਦਾ ਦਿਨ ਦੂਜੇ ਵਿਸ਼ਵ ਯੁੱਧ ਵਿਚ ਨਾਜ਼ੀ ਜਰਮਨੀ ਉੱਤੇ ਜਿੱਤ ਦੇ ਦਿਵਸ ਵਜੋਂ ਮਨਾਇਆ ਜਾਂਦਾ ਹੈ।