ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਤਿਆਰ ਰਹਿਣ ਲਈ ਕਿਹਾ
Wednesday, Aug 30, 2023 - 01:20 PM (IST)

ਸਿਓਲ (ਭਾਸ਼ਾ)– ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਕਿਹਾ ਹੈ ਕਿ ਉਹ ਦੇਸ਼ ’ਤੇ ਹਮਲਾ ਹੋਣ ’ਤੇ ਵਿਰੋਧੀ ਦੇਸ਼ਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰਨ ਲਈ ਹਮੇਸ਼ਾ ਤਿਆਰ ਰਹੇ।
ਕਿਮ ਦਾ ਇਹ ਬਿਆਨ ਅਜਿਹੇ ਸਮੇਂ ’ਚ ਆਇਆ ਹੈ, ਜਦੋਂ ਉੱਤਰੀ ਕੋਰੀਆ ਤੋਂ ਵਧਦੇ ਪ੍ਰਮਾਣੂ ਖ਼ਤਰਿਆਂ ਨਾਲ ਨਜਿੱਠਣ ਲਈ ਅਮਰੀਕਾ, ਦੱਖਣੀ ਕੋਰੀਆ ਤੇ ਜਾਪਾਨ ਨੇ ਤਿਕੋਣਾ ਜਲ ਸੈਨਾ ਅਭਿਆਸ ਕੀਤਾ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਦੋਂ ਦੁਖਦਾਇਕ ਖ਼ਬਰ: ਫੈਕਟਰੀ 'ਚ ਵਾਪਰੇ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ
ਇਸ ਤੋਂ ਇਲਾਵਾ ਅਮਰੀਕਾ ਤੇ ਦੱਖਣੀ ਕੋਰੀਆ ਦੀਆਂ ਫੌਜਾਂ ਪਿਛਲੇ ਹਫ਼ਤੇ ਤੋਂ ਗਰਮੀਆਂ ਦੇ ਦੁਵੱਲੇ ਅਭਿਆਸ ਕਰ ਰਹੀਆਂ ਹਨ। ਉੱਤਰੀ ਕੋਰੀਆ ਅਮਰੀਕਾ ਦੇ ਇਸ ਅਭਿਆਸ ਨੂੰ ਹਮਲਾ ਕਰਾਰ ਦੇ ਰਿਹਾ ਹੈ, ਜਦਕਿ ਅਮਰੀਕਾ ਤੇ ਉਸ ਦੇ ਸਹਿਯੋਗੀ ਦੇਸ਼ਾਂ ਦਾ ਕਹਿਣਾ ਹੈ ਕਿ ਇਹ ਅਭਿਆਸ ਰੱਖਿਆਤਮਕ ਹੈ।
ਅਮਰੀਕਾ ਤੇ ਦੱਖਣੀ ਕੋਰੀਆ ਵਿਚਾਲੇ 11 ਦਿਨਾਂ ਦਾ ਦੁਵੱਲਾ ਅਭਿਆਸ 21 ਅਗਸਤ ਨੂੰ ਸ਼ੁਰੂ ਹੋਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।