ਕਿਮ ਜੋਂਗ ਉਨ ਦੀ ਭੈਣ ਨੇ ਦੱਖਣੀ ਕੋਰੀਆ ਨਾਲ ਸਬੰਧਾਂ ਨੂੰ ''ਖਤਮ'' ਕਰਨ ਦੀ ਦਿੱਤੀ ਚਿਤਾਵਨੀ
Thursday, Sep 16, 2021 - 02:14 AM (IST)
ਸੋਲ-ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਭੈਣ ਨੇ ਬੁੱਧਵਾਰ ਨੂੰ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦੀ ਆਲੋਚਨਾ ਕੀਤੀ ਅਤੇ ਦੁਵੱਲੇ ਸੰਬੰਧਾਂ ਨੂੰ 'ਪੂਰੀ ਤਰ੍ਹਾਂ ਖਤਮ' ਕਰਨ ਦੀ ਧਮਕੀ ਦਿੱਤੀ। ਦੋਵਾਂ ਹੀ ਦੇਸ਼ਾਂ ਨੇ ਬੁੱਧਵਾਰ ਨੂੰ ਕੁਝ ਘੰਟੇ ਦੇ ਅੰਦਰ ਬੈਲਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ। ਇਹ ਘਟਨਾਕ੍ਰਮ ਮੁਕਾਬਲੇਬਾਜ਼ੀ ਦੇਸ਼ਾਂ ਦਰਮਿਆਨ ਤਣਾਅ ਵਧਣ ਨੂੰ ਰੇਖਾਂਕਿਤ ਕਰਦਾ ਹੈ।
ਇਹ ਵੀ ਪੜ੍ਹੋ : ਅਮਰੀਕਾ ਦੇ ਓਹੀਓ 'ਚ ਘਰ 'ਚ ਲੱਗੀ ਅੱਗ, 3 ਬੱਚਿਆਂ ਸਮੇਤ ਹੋਈ 5 ਲੋਕਾਂ ਦੀ ਮੌਤ
ਕਿਮ ਦੀ ਭੈਣ ਕਿਮ ਯੋ ਜੋਂਗ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ੍ਹਾਂ ਵੱਲੋਂ ਮਿਜ਼ਾਈਲ ਪ੍ਰੀਖਣ ਦੇ ਅਵਲੋਕਨ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਦੀ ਨਿੰਦਾ ਕੀਤੀ। ਮੂਨ ਨੇ ਕਿਹਾ ਸੀ ਕਿ ਦੱਖਣੀ ਕੋਰੀਆ ਦੀ ਵਧਦੀ ਮਿਜ਼ਾਈਲ ਸਮਰੱਥਾ ਉੱਤਰ ਕੋਰੀਆ ਦੇ ਉਕਸਾਵੇ ਵਿਰੁੱਧ 'ਨਿਸ਼ਚਿਤ ਤੌਰ 'ਤੇ ਪ੍ਰਤੀਰੋਧਕ ਦਾ' ਕੰਮ ਕਰੇਗੀ। ਦੱਖਣੀ ਕੋਰੀਆ ਅਤੇ ਜਾਪਾਨ ਦੀਆਂ ਫੌਜਾਂ ਨੇ ਉੱਤਰ ਕੋਰੀਆ ਵੱਲੋਂ ਸਮੁੰਦਰ 'ਚ ਦੋ ਬੈਲਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕਰਨ ਦੀ ਪੁਸ਼ਟੀ ਕੀਤੀ।
ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੇ ਪਾਪੂਆ 'ਚ ਹਾਦਸਾਗ੍ਰਸਤ ਹੋਇਆ ਜਹਾਜ਼, ਚਾਲਕ ਦਲ ਦੇ ਤਿੰਨਾਂ ਮੈਂਬਰਾਂ ਦੀ ਮੌਤ
ਇਸ ਘਟਨਾਕ੍ਰਮ ਦੇ ਕੁਝ ਘੰਟੇ ਬਾਅਦ ਦੱਖਣੀ ਕੋਰੀਆ ਨੇ ਮਿਜ਼ਾਈਲ ਪ੍ਰੀਖਣ ਕੀਤਾ। ਕਿਮ ਦੀ ਭੈਣ ਨੇ ਕਿਹਾ ਕਿ ਉੱਤਰ ਕੋਰੀਆ ਬਿਨਾਂ ਕਿਸੇ ਖਾਸ ਦੇਸ਼ ਨੂੰ ਨਿਸ਼ਾਨਾ ਬਣਾਏ ਆਤਮ ਰੱਖਿਆ ਲਈ ਆਪਣੀ ਫੌਜੀ ਸਮਰਥਾਵਾਂ ਦਾ ਵਿਸਤਾਰ ਕਰ ਰਿਹਾ ਹੈ ਅਤੇ ਦੱਖਣੀ ਕੋਰੀਆ ਵੀ ਆਪਣੀ ਫੌਜੀ ਸਮਰਥਾ ਦਾ ਵਿਸਤਾਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਰਾਸ਼ਟਰਪਤੀ ਸਾਡੇ ਵਿਰੁੱਧ ਝੂਠੀ ਨਿੰਦਾ 'ਚ ਸ਼ਾਮਲ ਹੁੰਦੇ ਹਨ ਤਾਂ ਇਸ ਤੋਂ ਬਾਅਦ ਜਵਾਬੀ ਕਾਰਵਾਈ ਹੋਵੇਗੀ ਅਤੇ ਉੱਤਰ-ਦੱਖਣ ਦੇ ਸੰਬੰਧ ਪੂਰੀ ਤਰ੍ਹਾਂ ਨਾਲ ਖਤਮ ਹੋਣ ਦੀ ਕਗਾਰ 'ਤੇ ਪਹੁੰਚ ਜਾਣਗੇ।
ਇਹ ਵੀ ਪੜ੍ਹੋ : ਸਕਾਟਲੈਂਡ: 2021 ਦੇ ਪਹਿਲੇ ਅੱਧ 'ਚ ਨਸ਼ਿਆਂ ਨਾਲ ਹੋਈਆਂ 700 ਤੋਂ ਵੱਧ ਮੌਤਾਂ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।