ਯੂਕੇ 'ਚ ਨਵੇਂ ਬਣੇ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਏ ਕਿੰਗ ਚਾਰਲਸ III
Wednesday, Dec 07, 2022 - 01:35 PM (IST)
ਲੂਟਨ - ਬ੍ਰਿਟੇਨ ਦੇ ਰਾਜਾ ਚਾਰਲਸ III ਨੇ ਸੋਮਵਾਰ ਨੂੰ ਇੰਗਲੈਂਡ ਵਿੱਚ ਇੱਕ ਨਵੇਂ ਗੁਰਦੁਆਰਾ ਸਾਹਿਬ ਦਾ ਉਦਘਾਟਨ ਕੀਤਾ ਅਤੇ ਭਾਈਚਾਰੇ ਦੇ ਨੇਤਾਵਾਂ, ਵਲੰਟੀਅਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਸਿੱਖ ਧਰਮ ਅਸਥਾਨ ਬੈੱਡਫੋਰਡਸ਼ਾਇਰ ਦੇ ਪੂਰਬੀ ਇੰਗਲੈਂਡ ਖੇਤਰ ਵਿੱਚ ਲੂਟਨ ਵਿੱਚ ਸਥਿਤ ਹੈ।
ਇਹ ਵੀ ਪੜ੍ਹੋ: ਨਵਾਂ ਕਾਨੂੰਨ ਬਣਾਉਣ ਦੀ ਰੌਂਅ 'ਚ ਜਰਮਨੀ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ, 5 ਸਾਲ 'ਚ ਮਿਲੇਗੀ ਨਾਗਰਿਕਤਾ
ਚਾਰਲਸ ਨੇ ਸਿਰ 'ਤੇ ਰੁਮਾਲ ਬੰਨ੍ਹ ਕੇ ਅਰਦਾਸ ਕੀਤੀ ਅਤੇ ਪ੍ਰਾਰਥਨਾ ਹਾਲ ਵਿਚ ਸਿੱਖ ਸ਼ਰਧਾਲੂਆਂ ਨਾਲ ਫਰਸ਼ 'ਤੇ ਬੈਠ ਗਏ। ਉਨ੍ਹਾਂ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਲੰਗਰ ਜਾਂ ਭਾਈਚਾਰਕ ਰਸੋਈ ਦਾ ਵੀ ਦੌਰਾ ਕੀਤਾ। ਉਨ੍ਹਾਂ ਸ਼ਰਧਾਲੂਆਂ ਲਈ ਰੋਟੀਆਂ ਤਿਆਰ ਕਰਨ ਵਾਲੀਆਂ ਵਲੰਟੀਅਰ ਔਰਤਾਂ ਨਾਲ ਗੱਲਬਾਤ ਕੀਤੀ।
ਇਹ ਵੀ ਪੜ੍ਹੋ: ਮੁੜ ਆਈ ਕੈਨੇਡਾ ਤੋਂ ਦੁਖਭਰੀ ਖ਼ਬਰ, 21 ਸਾਲਾ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ
ਗੁਰਦੁਆਰੇ ਵਿਚ ਉਨ੍ਹਾਂ ਦਾ ਸਵਾਗਤ ਭਾਰਤੀ ਮੂਲ ਦੇ ਪ੍ਰੋਫੈਸਰ ਗੁਰਚ ਰੰਧਾਵਾ, ਜੋ ਸਥਾਨਕ ਸਿੱਖ ਮੰਡਲੀ ਦੇ ਮੈਂਬਰ ਅਤੇ ਯੂਨੀਵਰਸਿਟੀ ਆਫ ਬੈਡਫੋਰਡਸ਼ਾਇਰ ਵਿਖੇ ਇੰਸਟੀਚਿਊਟ ਫਾਰ ਹੈਲਥ ਰਿਸਰਚ ਦੇ ਡਾਇਰੈਕਟਰ ਨੇ ਕੀਤਾ। ਕਿੰਗ ਚਾਰਲਸ ਪੰਜਾਬੀ ਅਤੇ ਰਵਾਇਤੀ ਸੰਗੀਤ ਸਿੱਖ ਰਹੇ ਬੱਚਿਆਂ ਨੂੰ ਵੀ ਮਿਲੇ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।