ਇਟਲੀ ਦੇ ਸ਼ਹਿਰ ਕਾਰੇਜੋ ਵਿਖੇ ਦੂਸਰਾ ਮਹਾਨ ਕੀਰਤਨ ਦਰਬਾਰ ਆਯੋਜਨ

Tuesday, May 12, 2026 - 02:07 PM (IST)

ਇਟਲੀ ਦੇ ਸ਼ਹਿਰ ਕਾਰੇਜੋ ਵਿਖੇ ਦੂਸਰਾ ਮਹਾਨ ਕੀਰਤਨ ਦਰਬਾਰ ਆਯੋਜਨ

ਮਿਲਾਨ/ਇਟਲੀ (ਸਾਬੀ ਚੀਨੀਆ) ਦਸ਼ਮੇਸ਼ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਿਰਜੇ ਖਾਲਸਾ ਪੰਥ ਦਾ ਸਾਜਨਾ ਦਿਵਸ ਪੂਰੀ ਦੁਨੀਆਂ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਵੱਲੋਂ ਬਹੁਤ ਹੀ ਜੋਸੋ ਖਰੋਸ ਨਾਲ ਮਨਾਇਆ ਜਾ ਰਿਹਾ ਹੈ। ਇਟਲੀ ਵਿੱਚ ਵੀ ਖ਼ਾਲਸੇ ਦੇ ਸਾਜਨਾ ਦਿਵਸ ਲੈਕੇ ਸਿੱਖ ਸੰਗਤ ਦਾ ਉਤਸ਼ਾਹ ਕਾਬਲੇ ਤਾਰੀਫ ਹੈ। ਇਟਲੀ ਵਿੱਚ ਇਹਨੀਂ ਦਿਨੀਂ ਖਾਲਸਾ ਸਿਰਜਣਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਜਾ ਰਹੇ ਹਨ।

PunjabKesari

ਇਸ ਲੜੀ ਤਹਿਤ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਯਾਦ ਸ਼ਹੀਦਾਂ ਕਰੇਜੋ ਦੇ ਪ੍ਰਬੰਧਕਾਂ ਵੱਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਦੂਸਰੇ ਮਹਾਨ ਕੀਰਤਨ ਦਰਬਾਰ ਆਯੋਜਨਕੀਤਾ ਗਿਆ। ਸਮਾਗਮ  ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਜੀ ਦੇ ਜਾਪ  ਹੋਏ,  ਕੀਰਤਨ ਦਰਬਾਰ ਵਿੱਚ ਪ੍ਰਸਿੱਧ ਪੰਥਕ ਸ਼ਖ਼ਸੀਅਤਾਂ ਤੇ ਰਾਗੀ, ਢਾਡੀ, ਕੀਰਤਨੀਏ ਸਿੰਘਾਂ ਅਤੇ ਕਥਾਵਾਚਕਾਂ ਨੇ ਹਾਜ਼ਰੀਆਂ ਭਰਦਿਆਂ ਸਮਾਗਮ ਦੀਆਂ ਰੌਣਕਾਂ ਨੂੰ ਚਾਰ ਚੰਨ ਲਾਏ। ਸਿੱਖੀ ਰੰਗ ਵਿਚ ਰੰਗੇ ਇਸ ਕੀਰਤਨ ਦਰਬਾਰ ਸਮਾਗਮ ਵਿੱਚ ਸੰਗਤਾਂ ਨੇ ਇਟਲੀ ਦੇ ਵੱਖ ਵੱਖ ਸ਼ਹਿਰੋਂ ਤੋ ਪਹੁੰਚ ਕਰਕੇ ਹਾਜ਼ਰੀਆਂ ਲਗਵਾਉਂਦੇ ਹੋਏ ਆਪਣਾ ਜੀਵਨ ਸਫਲਾ ਬਣਾਇਆ। 

PunjabKesari

ਕੀਰਤਨ ਦਰਬਾਰ ਵਿੱਚ ਭਾਈ ਜਸਵੀਰ ਸਿੰਘ ਬੈਗੋਵਾਲ ਵਾਲਿਆਂ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਹਜੂਰੀ ਰਾਗੀ ਦਰਬਾਰ ਸਾਹਿਬ,  ਢਾਡੀ ਜੱਥਾ ਗਿਆਨੀ ਸਰੂਪ ਸਿੰਘ ਕਡਿਆਣਾ, ਕਥਾਵਾਚਕ ਭਾਈ ਨਿਸ਼ਾਨ ਸਿੰਘ ਆਸਟ੍ਰੇਲੀਆ ਅਤੇ ਭਾਈ ਗੁਰਵਿੰਦਰ ਸਿੰਘ ਆਰੇਸੋ ਵਾਲਿਆ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆਂ। ਇਸ ਮੌਕੇ ਜਿੱਥੇ ਇੱਕ ਪਾਸੇ ਸਟੇਜ ਤੇ ਇਲਾਹੀ ਗੁਰਬਾਣੀ ਦੇ ਕੀਰਤਨ ਚੱਲ ਰਹੇ ਸਨ, ਉੱਥੇ ਹੀ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਨੇ ਗਤਕਾ ਕਲ੍ਹਾ ਦੇ ਜੌਹਰ ਵਿਖਾਉਂਦਿਆਂ “ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਉਂਦਿਆ ਅਸਮਾਨ ਗੂੰਜਣ ਲਾ ਦਿੱਤਾ।

PunjabKesari

ਸਮਾਗਮ ਦੇ ਇਸ ਮੌਕੇ ਇਟਲੀ ਦੀਆਂ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆ ਵੱਲੋਂ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਚਾਰਕ ਜੱਥਿਆ, ਸਾਰੀਆਂ ਅਹਿਮ ਸ਼ਖਸੀਅਤਾਂ ਅਤੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਉਹਨਾਂ ਸਾਰੀਆਂ ਸੰਗਤਾਂ ਦਾ ਸਮਾਗਮ ਵਿੱਚ ਸਹਿਯੋਗ ਕਰਨ 'ਤੇ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News