ਇਟਲੀ : ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਆਯੋਜਿਤ

Monday, Jun 29, 2026 - 03:52 PM (IST)

ਇਟਲੀ : ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਆਯੋਜਿਤ

ਮਿਲਾਨ (ਸਾਬੀ ਚੀਨੀਆ)  ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੀ ਦੁਨੀਆ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾ ਰਹੀਆਂ ਹਨ। ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ। 

PunjabKesari

PunjabKesari

ਇਸ ਮਹਾਨ ਕੀਰਤਨ ਦਰਬਾਰ ਵਿੱਚ ਵੱਖ-ਵੱਖ ਰਾਗੀ, ਢਾਡੀ ਅਤੇ ਕਥਾਵਾਕਾਂ ਵੱਲੋਂ ਸੰਗਤਾਂ ਨੂੰ ਇਤਿਹਾਸ ਸਰਵਣ ਕਰਾਉਂਦਿਆ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹਾਦਤ ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਗਿਆ। ਸਮਾਗਮ ਦੀ ਸਮਾਪਤੀ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਇਟਲੀ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਵੀ ਸ਼ਿਰਕਤ ਕੀਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਜੱਥਿਆਂ ਦਾ ਸਨਮਾਨ ਕੀਤਾ ਅਤੇ ਸੰਗਤਾਂ ਨੂੰ ਸਮਾਗਮ ਵਿੱਚ ਸ਼ਮੂਲੀਅਤ ਕਰਨ ਤੇ ਧੰਨਵਾਦ ਕਰਦਿਆਂ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News