ਇਟਲੀ: ਗੁਰਦੁਆਰਾ ਸਿੰਘ ਸਭਾ ਨੌਵੇਲਾਰਾ ਵਿਖੇ 16 ਮਾਰਚ ਨੂੰ ਕਰਵਾਏ ਜਾਣਗੇ ਕੀਰਤਨ, ਕਵੀਸ਼ਰੀ ਮੁਕਾਬਲੇ
Saturday, Feb 03, 2024 - 02:19 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸਿੱਖੀ ਸੇਵਾ ਸੁਸਾਇਟੀ ਸਮੇਂ-ਸਮੇਂ 'ਤੇ ਸਿੱਖੀ ਦੇ ਪ੍ਰਚਾਰ ਲਈ ਵੱਖੋ-ਵੱਖ ਉਪਰਾਲੇ ਕਰਦੀ ਆ ਰਹੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਸ ਸੰਸਥਾ ਵੱਲੋਂ ਗੁਰਦੁਆਰਾ ਸਿੰਘ ਸਭਾ ਨੌਵੇਲਾਰਾ (ਰਿਜੋਇਮੀਲੀਆ) ਵਿਖੇ 16 ਮਾਰਚ ਨੂੰ ਕੀਰਤਨ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿੱਚ 9 ਸਾਲ ਤੋਂ ਲੈ ਕੇ 25 ਸਾਲ ਤੱਕ ਦੇ ਬੱਚੇ ਅਤੇ ਨੌਜਵਾਨ ਵੱਖ-ਵੱਖ ਗਰੁੱਪਾਂ ਵਿੱਚ ਭਾਗ ਲੈਣਗੇ। ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਇਸ ਵਾਰ ਪਿਛਲੇ ਸਾਲਾਂ ਨਾਲੋਂ ਬੱਚਿਆਂ ਵਿੱਚ ਤਾਂਤੀ ਸਾਜਾਂ ਨਾਲ ਕੀਰਤਨ ਕਰਨ ਲਈ ਉਤਸ਼ਾਹ ਚੱਲ ਰਿਹਾ ਹੈ। ਮੈਂਬਰਾਂ ਨੇ ਇਹ ਵੀ ਦੱਸਿਆ ਕਿ ਇਟਾਲੀਅਨ ਲੋਕਾਂ ਦਾ ਗਰੁੱਪ ਵੀ ਇਸ ਸਮਾਗਮ ਵਿੱਚ ਸਿੱਖੀ ਵਿਚਾਰਧਾਰਾ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸ਼ਾਮਲ ਹੋਵੇਗਾ ਅਤੇ ਸਿੱਖ ਇਤਿਹਾਸ ਪ੍ਰਤੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਇਹ ਵੀ ਪੜ੍ਹੋ: 2018 ਤੋਂ ਹੁਣ ਤੱਕ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ 'ਚ ਸਭ ਤੋਂ ਵੱਧ
ਇਸ ਸਮਾਗਮ ਵਿੱਚ ਗੱਤਕਾ ਖੇਡਣ ਅਤੇ ਦਸਤਾਰ ਸਜਾਉਣ ਦੀ ਵਰਕਸ਼ਾਪ ਵੀ ਲਾਈ ਜਾਵੇਗੀ। ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਿੱਖੀ ਸੇਵਾ ਸੁਸਾਇਟੀ ਪਿਛਲੇ 14 ਸਾਲਾਂ ਤੋਂ ਇਟਲੀ ਵਿੱਚ ਸਿੱਖੀ ਵਿਚਾਰਧਾਰਾ ਨੂੰ ਯੂਰਪੀ ਲੋਕਾਂ ਤੱਕ ਪਹੁੰਚਾਉਣ ਲਈ ਉਪਰਾਲੇ ਕਰ ਰਹੀ ਹੈ। ਸੰਸਥਾ ਵਲੋਂ ਦੂਜੇ ਧਰਮਾਂ ਅਤੇ ਵੈਟੀਕਨ ਸਿਟੀ ਨਾਲ ਮਿਲਕੇ ਇਟਲੀ ਵਿੱਚ ਧਾਰਮਿਕ ਸਮਾਗਮ ਵੀ ਕਰਵਾਏ ਗਏ ਹਨ। ਸੰਸਥਾ ਦੇ ਮੈਂਬਰਾਂ ਨੇ ਸੰਗਤਾਂ ਨੂੰ ਆਪਣਿਆਂ ਬੱਚਿਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: US 'ਚ 4 ਭਾਰਤੀ ਵਿਦਿਆਰਥੀਆਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8