ਫਰਾਂਸ : ਪਾਰਕ 'ਚ ਖੇਡ ਰਹੇ ਬੱਚਿਆਂ 'ਤੇ ਚਾਕੂ ਨਾਲ ਹਮਲਾ, 9 ਜ਼ਖਮੀ, ਹਮਲਾਵਰ ਗ੍ਰਿਫ਼ਤਾਰ

Friday, Jun 09, 2023 - 01:04 AM (IST)

ਫਰਾਂਸ : ਪਾਰਕ 'ਚ ਖੇਡ ਰਹੇ ਬੱਚਿਆਂ 'ਤੇ ਚਾਕੂ ਨਾਲ ਹਮਲਾ, 9 ਜ਼ਖਮੀ, ਹਮਲਾਵਰ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ : ਫਰਾਂਸ 'ਚ ਚਾਕੂ ਨਾਲ ਹਮਲਾ ਕਰਕੇ 8 ਬੱਚਿਆਂ ਸਮੇਤ 9 ਲੋਕ ਜ਼ਖ਼ਮੀ ਹੋ ਗਏ। ਫਰਾਂਸ ਦੀ ਪੁਲਸ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਚਾਕੂ ਮਾਰਨ ਦੀ ਇਹ ਘਟਨਾ ਫ੍ਰੈਂਚ ਐਲਪਸ ਦੇ ਐਨੇਸੀ ਸ਼ਹਿਰ ਵਿੱਚ ਵਾਪਰੀ। ਪੁਲਸ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਉਮਰ 3 ਸਾਲ ਦੇ ਕਰੀਬ ਹੈ।

ਇਹ ਵੀ ਪੜ੍ਹੋ : ਇਟਲੀ : ਅਦਾਲਤ ਨੇ 18 ਸਾਲ ਪਹਿਲਾਂ ਜਾਨ ਗੁਆ ਚੁੱਕੇ ਨੌਜਵਾਨ ਦੇ ਮਾਪਿਆਂ ਨੂੰ ਦਿੱਤਾ ਇਨਸਾਫ਼, ਇੰਝ ਹੋਈ ਸੀ ਮੌਤ

PunjabKesari

ਟਵਿੱਟਰ 'ਤੇ ਘਟਨਾ ਦੀ ਜਾਣਕਾਰੀ ਦਿੰਦਿਆਂ ਫਰਾਂਸ ਦੇ ਗ੍ਰਹਿ ਮੰਤਰੀ ਗੇਰਾਲਡ ਡਰਮਨਿਨ ਨੇ ਕਿਹਾ ਕਿ ਪੁਲਸ ਨੇ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ ਸਥਾਨਕ ਇਕ ਟੀਵੀ ਨੇ ਦੱਸਿਆ ਕਿ ਇਸ ਘਟਨਾ ਨੂੰ ਇਕ ਪਾਰਕ ਵਿੱਚ ਅੰਜਾਮ ਦਿੱਤਾ ਗਿਆ। ਉਸ ਨੇ ਦੱਸਿਆ ਕਿ ਹਮਲਾਵਰ ਸੀਰੀਆ ਦਾ ਸ਼ਰਨਾਰਥੀ ਹੈ। ਉੱਥੋਂ ਦੇ ਸਥਾਨਕ ਸੰਸਦ ਮੈਂਬਰ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਦੱਸਿਆ ਕਿ ਪਾਰਕ ਵਿੱਚ ਇਕ ਵਿਅਕਤੀ ਨੇ ਚਾਕੂ ਨਾਲ ਬੱਚਿਆਂ ’ਤੇ ਹਮਲਾ ਕਰ ਦਿੱਤਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News