ਕੋਲਕਾਤਾ ’ਚ ਪਾਬੰਦੀਸ਼ੁਦਾ ਪਟਾਕੇ ਚਲਾਉਣ ਦੇ ਦੋਸ਼ ਹੇਠ 601 ਵਿਅਕਤੀ ਗ੍ਰਿਫ਼ਤਾਰ

Friday, Nov 01, 2024 - 06:40 PM (IST)

ਕੋਲਕਾਤਾ (ਭਾਸ਼ਾ)- ਕੋਲਕਾਤਾ ਪੁਲਸ ਨੇ ਸ਼ੁੱਕਰਵਾਰ ਸਵੇਰ ਤੱਕ ਸ਼ਹਿਰ ’ਚ ਪਾਬੰਦੀਸ਼ੁਦਾ ਪਟਾਕੇ ਚਲਾਉਣ ਅਤੇ ਅਸ਼ਾਂਤੀ ਪੈਦਾ ਕਰਨ ਦੇ ਦੋਸ਼ ਹੇਠ 601 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਸਪੇਨ 'ਚ ਹੜ੍ਹ ਦਾ ਕਹਿਰ, ਮ੍ਰਿਤਕਾਂ ਦੀ ਗਿਣਤੀ 200 ਤੋਂ ਪਾਰ

ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਨੇ 700 ਕਿਲੋਗ੍ਰਾਮ ਤੋਂ ਵੱਧ ਪਾਬੰਦੀਸ਼ੁਦਾ ਪਟਾਕੇ ਅਤੇ 79.4 ਲੀਟਰ ਸ਼ਰਾਬ ਵੀ ਜ਼ਬਤ ਕੀਤੀ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 800 ਤੋਂ ਵੱਧ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ। ਪੱਛਮੀ ਬੰਗਾਲ ’ਚ ਵੀਰਵਾਰ ਕਾਲੀ ਪੂਜਾ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਸੀ। ਇਸ ਦੌਰਾਨ ਪੂਰੇ ਸੂਬੇ ’ਚ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਏ ਗਏ ਪੰਡਾਲਾਂ ’ਚ ਉਤਸ਼ਾਹ ਵਾਲਾ ਮਾਹੌਲ ਵੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ: ਭਾਰਤ ਨਾਲ ਮੁਕਤ ਵਪਾਰ ਸਮਝੌਤਾ ਕਰਨ ਲਈ ਉਤਸੁਕ ਹੈ ਬ੍ਰਿਟੇਨ: ਬ੍ਰਿਟਿਸ਼ ਮੰਤਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News