KPK ''ਚ ਹੋ ਗਿਆ ਅੱਤਵਾਦੀ ਹਮਲਾ ! 3 ਪੁਲਸ ਮੁਲਾਜ਼ਮਾਂ ਦੀ ਮੌਤ

Tuesday, Jul 14, 2026 - 12:27 PM (IST)

KPK ''ਚ ਹੋ ਗਿਆ ਅੱਤਵਾਦੀ ਹਮਲਾ ! 3 ਪੁਲਸ ਮੁਲਾਜ਼ਮਾਂ ਦੀ ਮੌਤ

ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਅਸ਼ਾਂਤ ਸੂਬੇ ਖ਼ੈਬਰ ਪਖ਼ਤੂਨਖ਼ਵਾ 'ਚ ਸੋਮਵਾਰ ਨੂੰ ਵੱਖ-ਵੱਖ ਅੱਤਵਾਦੀ ਹਮਲਿਆਂ 'ਚ 3 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। 

ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਟੈਂਕ-ਵਜ਼ੀਰਿਸਤਾਨ ਮੇਨ ਰੋਡ 'ਤੇ ਮਸ਼ਾਹ ਜਾਨ ਬੰਗਲੇ ਨੇੜੇ ਪੁਲਸ ਦੀ ਇਕ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਈ.ਈ.ਡੀ. ਧਮਾਕੇ 'ਚ ਇਕ ਸਹਾਇਕ ਸਬ ਇੰਸਪੈਕਟਰ ਸਣੇ 2 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। 

ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਕ ਹੋਰ ਘਟਨਾ ਵਿਚ ਨੌਸ਼ਹਿਰਾ ਜ਼ਿਲੇ ਦੇ ਖੇਸ਼ਗੀ ਰੋਡ 'ਤੇ ਅਣਪਛਾਤੇ ਹਮਲਾਵਰਾਂ ਨੇ ਇਕ ਪੁਲਸ ਕਾਂਸਟੇਬਲ 'ਤੇ ਗੋਲੀਆ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।


author

Harpreet SIngh

Content Editor

Related News