ਭਾਰਤੀ-ਅਮਰੀਕੀ MP ਕ੍ਰਿਸ਼ਨਮੂਰਤੀ ਨੇ ਬੰਗਲਾਦੇਸ਼ ''ਚ ਹਿੰਦੂ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਕੀਤੀ ਮੰਗ
Thursday, Nov 07, 2024 - 03:35 PM (IST)
ਵਾਸ਼ਿੰਗਟਨ (ਏਜੰਸੀ)- ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਅਮਰੀਕੀ ਵਿਦੇਸ਼ ਵਿਭਾਗ ਨੂੰ ਬੰਗਲਾਦੇਸ਼ ਵਿਚ ਹਿੰਦੂ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ। ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂਆਂ ਦੀਆਂ ਜਾਇਦਾਦਾਂ ਦੇ ਨਾਲ ਹੀ ਮੰਦਰਾਂ ਦੀ ਭੰਨ-ਤੋੜ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਬੰਗਲਾਦੇਸ਼ ਵਿੱਚ ਵਿਦਿਆਰਥੀ ਅੰਦੋਲਨ ਦੌਰਾਨ ਅਤੇ ਉਸ ਤੋਂ ਬਾਅਦ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਇਹ ਵੀ ਪੜ੍ਹੋ: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਟਰੰਪ ਨੂੰ ਦਿੱਤੀ ਵਧਾਈ
ਵਿਦੇਸ਼ ਵਿਭਾਗ ਨੇ ਸੋਮਵਾਰ ਨੂੰ ਕ੍ਰਿਸ਼ਨਮੂਰਤੀ ਨੂੰ ਬੰਗਲਾਦੇਸ਼ ਵਿੱਚ ਧਾਰਮਿਕ ਘੱਟ ਗਿਣਤੀਆਂ, ਖਾਸ ਕਰਕੇ ਹਿੰਦੂਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲਾ ਨੇ ਜ਼ੋਰ ਦੇ ਕੇ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਹੋਰ ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ ਇੱਕ ਪ੍ਰਮੁੱਖ ਤਰਜੀਹ ਹੈ ਅਤੇ ਉਹ ਇਸ ਮੁੱਦੇ 'ਤੇ ਬੰਗਲਾਦੇਸ਼ ਸਰਕਾਰ ਨਾਲ ਲਗਭਗ ਹਰ ਉੱਚ-ਪੱਧਰੀ ਕੂਟਨੀਤਕ ਮੀਟਿੰਗ ਵਿੱਚ ਚਰਚਾ ਕਰਦੇ ਹਨ।
ਇਹ ਵੀ ਪੜ੍ਹੋ: ਦੱਖਣੀ ਕੈਲੀਫੋਰਨੀਆ 'ਚ ਫੈਲ ਰਹੀ ਜੰਗਲ 'ਚ ਲੱਗੀ ਅੱਗ, ਘਰ ਛੱਡਣ ਲਈ ਮਜ਼ਬੂਰ ਹੋਏ ਲੋਕ
ਇਸ ਤੋਂ ਇਲਾਵਾ, ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਵਿਦੇਸ਼ ਵਿਭਾਗ ਬੰਗਲਾਦੇਸ਼ ਦੀ ਸਿਵਲ ਡਿਫੈਂਸ ਫੋਰਸ ਨੂੰ ਵਿਸ਼ੇਸ਼ ਤੌਰ 'ਤੇ ਧਾਰਮਿਕ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਨਾਲ ਸਬੰਧਤ ਸਿਖਲਾਈ ਦੇ ਕੇ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਕ੍ਰਿਸ਼ਨਮੂਰਤੀ ਨੇ ਕਿਹਾ, "ਮੈਂ ਵਿਦੇਸ਼ ਵਿਭਾਗ ਨੂੰ ਬੰਗਲਾਦੇਸ਼ ਵਿੱਚ ਉਨ੍ਹਾਂ ਦੇ ਯਤਨਾਂ ਨਾਲ ਸਬੰਧਤ ਜ਼ਿਆਦਾ ਜਾਣਕਾਰੀ ਅਤੇ ਬੰਗਲਾਦੇਸ਼ ਵਿੱਚ ਧਾਰਮਿਕ ਘੱਟ ਗਿਣਤੀਆਂ ਨਾਲ ਕੀਤੇ ਗਏ ਸਲੂਕ ਦੇ ਬਾਰੇ ਵਿਚ ਅੰਕੜੇ ਉਪਲੱਬਧ ਕਰਾਉਣ ਦੀ ਅਪੀਲ ਕੀਤੀ ਹੈ, ਕਿਉਂਕਿ ਅਸੀਂ ਧਾਰਮਿਕ ਹਿੰਸਾ, ਭੇਦਭਾਵ ਅਤੇ ਕੱਟੜਵਾਦ ਨੂੰ ਖਤਮ ਕਰਨ ਲਈ ਕੰਮ ਕਰਦੇ ਹਾਂ। ਮੈਂ ਇਸ ਮਹੱਤਵਪੂਰਨ ਮੁੱਦੇ ਵੱਲ ਧਿਆਨ ਦੇਣ ਲਈ ਵਿਦੇਸ਼ ਵਿਭਾਗ ਦੀ ਸ਼ਲਾਘਾ ਕਰਦਾ ਹਾਂ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਇਸ ਵੱਲ ਮੁੜ ਧਿਆਨ ਖਿੱਚਾਂਗਾ।"
ਇਹ ਵੀ ਪੜ੍ਹੋ: ਪਤੀ ਡੋਨਾਲਡ ਟਰੰਪ ਦੀ ਜਿੱਤ 'ਤੇ ਬੋਲੀ ਮੇਲਾਨੀਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8