ਕੁਲਭੂਸ਼ਣ ਮਾਮਲੇ 'ਚ ਬੁੱਧਵਾਰ ਨੂੰ ਫੈਸਲਾ ਸੁਣਾਏਗੀ ICJ

07/16/2019 7:30:11 PM

ਹੇਗ— ਅੰਤਰਰਾਸ਼ਟਰੀ ਨਿਆ ਅਦਾਲਤ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨਾਲ ਜੁੜੇ ਮਾਮਲੇ 'ਚ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਪਾਕਿਸਤਾਨ ਦੀ ਇਕ ਫੌਜੀ ਅਦਾਲਤ ਵਲੋਂ ਜਾਧਵ ਨੂੰ ਦਬਾਅ ਵਾਲੇ ਕਬੂਲਨਾਮੇ ਦੇ ਆਧਾਰ 'ਤੇ ਮੌਤ ਦੀ ਸਜ਼ਾ ਸੁਣਾਉਣ ਨੂੰ ਭਾਰਤ ਨੇ ਆਈ.ਸੀ.ਜੇ. 'ਚ ਚੁਣੌਤੀ ਦਿੱਤੀ ਹੈ।

ਪਾਕਿਸਤਾਨੀ ਫੌਜੀ ਅਦਾਲਤ ਨੇ ਅਪ੍ਰੈਲ 2017 'ਚ ਬੰਦ ਕਮਰੇ 'ਚ ਸੁਣਵਾਈ ਤੋਂ ਬਾਅਦ ਜਾਸੂਸੀ ਤੇ ਅੱਤਵਾਦ ਦੇ ਦੋਸ਼ਾਂ 'ਚ ਭਾਰਤੀ ਨੇਵੀ ਤੋਂ ਸੇਵਾਮੁਕਤ ਅਧਿਕਾਰੀ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਦੀ ਮੌਤ 'ਤੇ ਭਾਰਤ ਨੇ ਸਖਤ ਪ੍ਰਤੀਕਿਰਿਆ ਜ਼ਾਹਿਰ ਕੀਤੀ ਸੀ। ਆਈ.ਸੀ.ਜੇ. ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਦਿੱਤੇ ਬਿਆਨ 'ਚ ਕਿਹਾ ਕਿ ਦ ਹੇਗ ਦੇ 'ਪੀਸ ਪੈਲੇਸ' 'ਚ 17 ਜੁਲਾਈ ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮੀਂ ਸਾਢੇ 6 ਵਜੇ ਸੁਣਾਈ ਜਾਵੇਗੀ, ਜਿਸ 'ਚ ਪ੍ਰਮੁੱਖ ਜੱਜ ਅਬਦੁਲਕਾਵੀ ਅਹਿਮਦ ਯੂਸੁਫ ਫੈਸਲਾ ਪੜ੍ਹ ਕੇ ਸੁਣਾਉਣਗੇ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਜਾਧਵ ਮਾਮਲੇ 'ਚ ਆਈ.ਸੀ.ਜੇ. ਦੇ ਫੈਸਲੇ ਦਾ ਪਹਿਲਾਂ ਅੰਦਾਜ਼ਾ ਨਹੀਂ ਲਗਾ ਸਕਦਾ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਆਈ.ਸੀ.ਜੇ. 'ਚ ਇਸ ਮਾਮਲੇ 'ਚ ਆਪਣਾ ਪੱਖ ਜ਼ੋਰਦਾਰ ਤਰੀਕੇ ਨਾਲ ਰੱਖਿਆ ਹੈ।

ਭਾਰਤ ਨੇ ਨਵੀਂ ਦਿੱਲੀ ਦੀ ਜਾਧਵ ਤੱਕ ਡਿਪਲੋਮੈਟਿਕ ਪਹੁੰਚ ਦੇਣ ਤੋਂ ਵਾਰ-ਵਾਰ ਇਨਕਾਰ ਕਰ ਰਹੇ ਪਾਕਿਸਤਾਨ ਖਿਲਾਫ ਵਿਆਨਾ ਸੰਧੀ ਦੇ ਕਾਨੂੰਨਾਂ ਦਾ ਖੁੱਲੇਆਮ ਉਲੰਘਣ ਕਰਨ ਲਈ 8 ਮਈ 2017 ਨੂੰ ਆਈ.ਸੀ.ਜੇ. ਦਾ ਦਰਵਾਜ਼ਾ ਖੜਕਾਇਆ ਸੀ। ਆਈ.ਸੀ.ਜੇ. ਦੀ 10 ਮੈਂਬਰੀ ਬੈਂਚ ਨੇ 18 ਮਈ 2017 ਨੂੰ ਪਾਕਿਸਤਾਨ ਨੂੰ ਜਾਧਵ ਦੀ ਮੌਤ ਦੀ ਸਜ਼ਾ 'ਤੇ ਅਮਲ ਤੋਂ ਰੋਕ ਦਿੱਤਾ ਸੀ। ਆਈ.ਸੀ.ਜੇ. 'ਚ ਸੁਣਵਾਈ ਦੌਰਾਨ ਭਾਰਤ ਤੇ ਪਾਕਿਸਤਾਨ ਦੋਵਾਂ ਨੇ ਆਪਣਾ-ਆਪਣਾ ਪੱਖ ਰੱਖਿਆ ਸੀ ਤੇ ਜਵਾਬ ਦਿੱਤੇ ਸਨ।


Baljit Singh

Content Editor

Related News