ਇੰਡੀਅਨ ਓਵਰਸੀਜ ਕਾਂਗਰਸ ਵੱਲੋਂ ਕੁਲਦੀਪ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ

Wednesday, Nov 12, 2025 - 11:54 AM (IST)

ਇੰਡੀਅਨ ਓਵਰਸੀਜ ਕਾਂਗਰਸ ਵੱਲੋਂ ਕੁਲਦੀਪ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ

ਮਿਲਾਨ ਇਟਲੀ (ਸਾਬੀ ਚੀਨੀਆ)- ਤਰਨਤਾਰਨ ਜ਼ਿਮਨੀ ਚੋਣ ਖਤਮ ਹੁੰਦੇ ਹੀ ਆਲ ਇੰਡੀਆ ਕਾਂਗਰਸ ਪਾਰਟੀ ਨੇ 2027 ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚ ਦਿੱਤੀ ਹੈ। ਜਿਸ ਦੀ ਤਾਜ਼ਾ ਮਿਸਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ ਕਰਕੇ ਪੇਸ਼ ਕੀਤੀ ਹੈ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਵਾਇਸ ਪ੍ਰਧਾਨ ਸੁਖਚੈਨ ਸਿੰਘ ਮਾਨ ਨੇ ਦੱਸਿਆ ਕਿ ਬਰਨਾਲਾ ਵਿਧਾਨ ਸਭਾ ਹਲਕਾ ਤੋਂ ਜ਼ਿਮਨੀ ਚੋਣ 'ਚ ਆਪਣੀ ਜਿੱਤ ਦਾ ਝੰਡਾ ਬੁਲੰਦ ਕਰਨ ਵਾਲੇ ਐੱਮਐੱਲਏ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦੂਜੀ ਵਾਰ ਵੱਡੀ ਅਤੇ ਅਹਿਮ ਜਿੰਮੇਵਾਰੀ ਦੇ ਕਿ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ।

ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਮਹਿਬੂਬ ਨੇਤਾ ਵਜੋਂ ਜਾਣੇ ਜਾਂਦੇ ਢਿੱਲੋਂ ਦੇ ਸਮਰਥਕਾਂ 'ਚ ਖੁਸ਼ੀ ਮਨਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਹਲਕਾ ਬਰਨਾਲਾ 'ਚ ਆਪਣੀ ਮਿਹਨਤ ਅਤੇ ਸਮਰੱਥਕਾਂ ਕਰਕੇ ਕਾਂਗਰਸ ਪਾਰਟੀ ਵੱਲੋਂ ਇਹ ਸੀਟ ਜਿੱਤ ਕਿ ਐੱਮਐੱਲਏ ਬਣੇ ਸਨ। ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਆਗੂਆਂ ਵੱਲੋਂ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News