ਕੁਲਵੰਤ ਸਿੰਘ ਮੁਠੱਡਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ UK ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

Tuesday, Aug 01, 2023 - 05:40 PM (IST)

ਕੁਲਵੰਤ ਸਿੰਘ ਮੁਠੱਡਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ UK  ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਲੰਡਨ (ਸਰਬਜੀਤ ਸਿੰਘ ਬਨੂੜ)- ਇੰਗਲੈਂਡ ਵਿੱਚ ਰਾਜਸੀ ਸ਼ਰਨ 'ਤੇ ਰਹਿ ਰਹੇ ਕੁਲਵੰਤ ਸਿੰਘ ਮੁਠੱਡਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ.ਕੇ. ਦੇ ਜਨਰਲ ਸਕੱਤਰ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। 

ਕੁਲਵੰਤ ਸਿੰਘ ਮੁਠੱਡਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਮੂਹ ਮੀਡੀਆ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਤੋਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ.ਕੇ. ਦੀ ਜਥੇਬੰਦੀ ਨਾਲ ਨਾ ਜੋੜਨ। ਭਾਈ ਮੁਠੱਡਾ ਨੇ ਕਿਹਾ ਕਿ ਉਹ ਆਖਰੀ ਸਾਹਾਂ ਤੱਕ ਖਾਲਿਸਤਾਨ ਦੀ ਪ੍ਰਾਪਤੀ ਲਈ ਜੱਦੋ-ਜਹਿਦ ਜਾਰੀ ਰੱਖਣਗੇ ਅਤੇ ਹਰ ਉਸ ਜਥੇਬੰਦੀ ਦਾ ਸਾਥ ਦੇਣਗੇ ਜੋ ਖਾਲਿਸਤਾਨ ਦੀ ਪ੍ਰਾਪਤੀ ਵਾਸਤੇ ਆਰੰਭੇ ਗਏ ਸੰਘਰਸ਼ 'ਤੇ ਡੱਟ ਕੇ ਪਹਿਰਾ ਦੇਵੇਗੀ।


author

cherry

Content Editor

Related News