ਕੁਵੈਤ ਨੇ ਦੋ ਹਫ਼ਤਿਆਂ ਲਈ ਵਿਦੇਸ਼ੀ ਨਾਗਰਿਕਾਂ ਦੇ ਦੇਸ਼ ਆਉਣ ''ਤੇ ਲਾਈ ਰੋਕ

Thursday, Feb 04, 2021 - 05:21 PM (IST)

ਕੁਵੈਤ ਨੇ ਦੋ ਹਫ਼ਤਿਆਂ ਲਈ ਵਿਦੇਸ਼ੀ ਨਾਗਰਿਕਾਂ ਦੇ ਦੇਸ਼ ਆਉਣ ''ਤੇ ਲਾਈ ਰੋਕ

ਕੁਵੈਤ ਸਿਟੀ- ਕੁਵੈਤ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧੇ ਦੇ ਮੱਦੇਨਜ਼ਰ ਵਿਦੇਸ਼ੀ ਨਾਗਰਿਕਾਂ ਦੇ ਦੇਸ਼ ਵਿਚ ਦਾਖ਼ਲ ਹੋਣ 'ਤੇ ਦੋ ਹਫ਼ਤਿਆਂ ਲਈ ਰੋਕ ਲਾ ਦਿੱਤੀ ਹੈ। 

ਦੱਸਿਆ ਜਾ ਰਿਹਾ ਹੈ ਕਿ ਇਹ ਨਵਾਂ ਹੁਕਮ ਐਤਵਾਰ ਤੋਂ ਲਾਗੂ ਹੋਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਦਵਾਈਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਛੱਡ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਵਪਾਰਕ ਗਤੀਵਿਧੀਆਂ 'ਤੇ ਵੀ ਰੋਕ ਲਗਾ ਦਿੱਤੀ ਹੈ। ਇਸ ਦੇ ਇਲਾਵਾ ਕੁਵੈਤ ਨੇ ਜਨਤਕ ਸਮਾਰੋਹਾਂ, ਫਿਟਨੈੱਸ ਸੈਂਟਰਾਂ ਅਤੇ ਸੈਲੂਨ ਦੇ ਨਾਲ-ਨਾਲ ਖੇਡ ਆਯੋਜਨਾਂ 'ਤੇ ਵੀ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ ਹੈ। 

ਜ਼ਿਕਰਯੋਗ ਹੈ ਕਿ ਬ੍ਰਿਟੇਨ ਵਿਚ ਫੈਲੇ ਕੋਰੋਨਾ ਦੇ ਨਵੇਂ ਸਟ੍ਰੇਨ ਕਾਰਨ ਬਹੁਤ ਸਾਰੇ ਦੇਸ਼ਾਂ ਨੇ ਪਾਬੰਦੀਆਂ ਵਧਾ ਦਿੱਤੀਆਂ ਹਨ। ਮਾਹਰਾਂ ਦਾ ਕਹਿਣਾ ਹੈ ਕਿ ਵਾਇਰਸ ਦਾ ਇਹ ਨਵਾਂ ਸਟ੍ਰੇਨ ਬਹੁਤ ਤੇਜ਼ੀ ਨਾਲ ਫੈਲਦਾ ਹੈ।


author

Lalita Mam

Content Editor

Related News