ਵੱਡੀ ਖ਼ਬਰ : ਕੁਵੈਤ ਅੱਗ ਹਾਦਸੇ 'ਚ ਮ੍ਰਿਤਕ ਕੇਰਲ ਵਾਸੀਆਂ ਦੀ ਗਿਣਤੀ 24, 7 ਗੰਭੀਰ ਜ਼ਖਮੀ

06/13/2024 2:15:12 PM

ਦੁਬਈ/ਤਿਰੂਵਨੰਤਪੁਰਮ (ਭਾਸ਼ਾ):  ਕੁਵੈਤ ਦੀ ਰਿਹਾਇਸੀ ਇਮਾਰਤ ਵਿਚ ਬੀਤੇ ਦਿਨ ਲੱਗੀ ਭਿਆਨਕ ਅੱਗ ਵਿਚ ਕੇਰਲ ਵਾਸੀਆਂ ਦੇ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ, ਜਦਕਿ ਦੱਖਣੀ ਰਾਜ ਦੇ 7 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਖਾੜੀ ਦੇਸ਼ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਕੇਰਲ ਦੇ ਗੈਰ-ਨਿਵਾਸੀ ਲੋਕਾਂ ਨਾਲ ਕੰਮ ਕਰਨ ਵਾਲੇ 'ਨੋਰਕਾ ਰੂਟਸ' ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਰਲ ਦੇ ਗੈਰ-ਨਿਵਾਸੀ ਵਿਅਕਤੀਆਂ ਦਾ ਵਿਭਾਗ (NORCA) ਰਾਜ ਸਰਕਾਰ ਦੁਆਰਾ ਸਾਲ 1996 ਵਿੱਚ ਬਣਾਇਆ ਗਿਆ ਸੀ। ਇਹ ਵਿਭਾਗ ਭਾਰਤ ਅਤੇ ਵਿਦੇਸ਼ਾਂ ਵਿੱਚ ਵਸੇ ਕੇਰਲਾ ਦੇ ਗੈਰ-ਨਿਵਾਸੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਉਨ੍ਹਾਂ ਨਾਲ ਸਥਾਈ ਭਾਈਵਾਲੀ ਸਥਾਪਤ ਕਰਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। 

NORCA ਵਿਭਾਗ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਵਾਧੂ ਚਾਰਜ ਸੰਭਾਲ ਰਹੇ ਅਜੀਤ ਕੋਲਾਸਚੀ ਨੇ ਕਿਹਾ ਕਿ ਕੁਵੈਤ ਵਿੱਚ ਉਸਦੇ ਹੈਲਪ ਡੈਸਕ ਦੁਆਰਾ ਗੈਰ ਰਸਮੀ ਤੌਰ 'ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ ਕੇਰਲ ਦੇ ਰਹਿਣ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਸਵੇਰੇ ਇਹ ਗਿਣਤੀ 12 ਸੀ, ਉਸ ਤੋਂ ਬਾਅਦ ਇਹ 19 ਹੋ ਗਈ ਅਤੇ ਹੁਣ 24 ਹੋ ਗਈ ਹੈ। ਇਸ ਤੋਂ ਪਹਿਲਾਂ ਕੇਰਲ ਸਰਕਾਰ ਨੇ ਕਿਹਾ ਸੀ ਕਿ ਉਸ ਨੂੰ ਮਿਲੀ ਜਾਣਕਾਰੀ ਮੁਤਾਬਕ ਇਸ ਅੱਗ 'ਚ ਕੇਰਲ ਦੇ 19 ਲੋਕਾਂ ਦੀ ਮੌਤ ਹੋ ਗਈ ਹੈ। ਅਜੀਤ ਕੋਲਾਸਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੱਤ ਗੰਭੀਰ ਜ਼ਖਮੀ ਕੇਰਲ ਵਾਸੀਆਂ ਦਾ ਕੁਵੈਤ ਦੇ ਵੱਖ-ਵੱਖ ਹਸਪਤਾਲਾਂ ਦੇ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ) ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਈ ਜ਼ਖਮੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ-ਸਰਹੱਦ 'ਤੇ ਸ਼ਰਨਾਰਥੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਲਈ ਰਾਸ਼ਟਰਪਤੀ ਬਾਈਡੇਨ ਵਿਰੁੱਧ ਪਹਿਲਾ ਮਾਮਲਾ ਦਰਜ

ਅਧਿਕਾਰੀ ਨੇ ਕਿਹਾ ਕਿ ਇਸ ਅੱਗ ਦੇ ਪੀੜਤਾਂ ਦੇ ਨਾਂ ਅਤੇ ਉਨ੍ਹਾਂ ਨਾਲ ਸਬੰਧਤ ਜਾਣਕਾਰੀ ਵਿਦੇਸ਼ ਮੰਤਰਾਲੇ ਤੋਂ ਪੁਸ਼ਟੀ ਹੋਣ ਤੋਂ ਬਾਅਦ ਹੀ ਉਪਲਬਧ ਕਰਵਾਈ ਜਾਵੇਗੀ। NORCA ਹੈਲਪ ਡੈਸਕ ਭਾਰਤੀ ਦੂਤਘਰ ਅਤੇ ਕੁਵੈਤ ਦੇ ਹਸਪਤਾਲਾਂ ਦੇ ਮੁਰਦਾਘਰ ਵਿਭਾਗਾਂ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਅੱਗ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਲਈ ਕਾਗਜ਼ੀ ਕਾਰਵਾਈ ਨੂੰ ਪੂਰਾ ਕੀਤਾ ਜਾ ਸਕੇ। ਕੁਵੈਤ ਦੇ ਅਧਿਕਾਰੀਆਂ ਦੇ ਅਨੁਸਾਰ, ਇੱਥੇ ਅਹਿਮਦੀ ਗਵਰਨਰੇਟ ਦੇ ਮੰਗਾਫ ਵਿੱਚ ਸਥਿਤ ਇੱਕ ਸੱਤ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 41 ਭਾਰਤੀਆਂ ਸਮੇਤ 49 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ 50 ਹੋਰ ਜ਼ਖਮੀ ਹੋ ਗਏ ਹਨ। ਬੁੱਧਵਾਰ ਤੜਕੇ 4 ਵਜੇ ਦੇ ਕਰੀਬ ਰਸੋਈ 'ਚ ਅੱਗ ਉਸ ਸਮੇਂ ਲੱਗੀ, ਜਦੋਂ 195 ਮਜ਼ਦੂਰਾਂ 'ਚੋਂ ਜ਼ਿਆਦਾਤਰ ਸੁੱਤੇ ਹੋਏ ਸਨ। ਕੁਵੈਤ ਦੇ ਗ੍ਰਹਿ ਮੰਤਰਾਲੇ ਅਤੇ ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅੱਗ ਕਾਰਨ ਆਲੇ-ਦੁਆਲੇ ਕਾਲੇ ਧੂੰਏਂ ਨਾਲ ਭਰ ਗਿਆ ਅਤੇ ਜ਼ਿਆਦਾਤਰ ਪੀੜਤਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News