ਸ਼ਾਹਬਾਜ਼ ਸ਼ਰੀਫ ਦੀ ਅਗਾਊਂ ਜ਼ਮਾਨਤ ਪਟੀਸ਼ਨ ਮਨਜ਼ੂਰ

06/03/2020 7:45:55 PM

ਲਾਹੌਰ (ਭਾਸ਼ਾ)- ਪਾਕਿਸਤਾਨ ਦੀ ਇਕ ਅਦਾਲਤ ਨੇ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ 17 ਜੂਨ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟਿਸ਼ਨ ਸਵਿਕਾਰ ਕਰ ਲਈ। ਇਸ ਤੋਂ ਇਕ ਦਿਨ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਦਲ ਨੇ ਮਨੀਲਾਂਡ੍ਰਿੰਗ ਤੇ ਆਮਦਨ ਦੇ ਸਰੋਤ ਤੋਂ ਵਧੇਰੇ ਪੈਸੇ ਰੱਖਣ ਦੇ ਮਾਮਲਿਆਂ ਵਿਚ ਸ਼ਾਹਬਾਜ਼ ਨੂੰ ਗ੍ਰਿਫਤਾਰ ਕਰਨ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਛਾਪਾ ਮਾਰਿਆ ਸੀ।

ਡਾਨ ਅਖਬਾਰ ਨੇ ਦੱਸਿਆ ਕਿ ਲਾਹੌਰ ਹਾਈ ਕੋਰਟ ਦੀ ਇਕ ਬੈਂਚ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਾਹਬਾਜ਼ ਦੀ ਅਗਾਊਂ ਜ਼ਮਾਨਤ ਪਟੀਸ਼ਨ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ 17 ਜੂਨ ਤੱਕ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ। ਅਦਾਲਤ ਨੇ ਸ਼ਾਹਬਾਜ਼ ਨੂੰ ਪੰਜ ਲੱਖ ਰੁਪਏ ਦਾ ਬਾਂਡ ਭਰਨ ਦਾ ਵੀ ਹੁਕਮ ਦਿੱਤਾ ਹੈ। ਅਖਬਾਰ ਨੇ ਦੱਸਿਆ ਕਿ ਸੁਣਵਾਈ ਦੌਰਾਨ ਸ਼ਾਹਬਾਜ਼ ਦੇ ਵਕੀਲ ਨੇ ਦਲੀਲ ਦਿੱਤੀ ਕਿ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਉਨ੍ਹਾਂ ਨੂੰ ਦੋ ਜੂਨ ਨੂੰ ਤਲਬ ਕੀਤਾ ਸੀ ਪਰ ਉਨ੍ਹਾਂ ਖਿਲਾਫ ਵਾਰੰਟ 28 ਮਈ ਦਾ ਹੈ, ਮਤਲਬ ਬਿਊਰੋ ਨੇ ਉਨ੍ਹਾਂ ਦੀ ਗ੍ਰਿਫਤਾਰੀ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਸੀ।


Baljit Singh

Content Editor

Related News