ਪਾਕਿਸਤਾਨ ਦੇ ਇਸ ਸ਼ਹਿਰ ਦੀ ਹਵਾ ਹੋਈ ਗੰਦਲੀ, 1900 ਤੱਕ ਪਹੁੰਚਿਆ AQI, ਭਾਰਤ ਸਿਰ ਮੜ੍ਹਿਆ ਦੋਸ਼

Monday, Nov 04, 2024 - 02:21 PM (IST)

ਪਾਕਿਸਤਾਨ ਦੇ ਇਸ ਸ਼ਹਿਰ ਦੀ ਹਵਾ ਹੋਈ ਗੰਦਲੀ, 1900 ਤੱਕ ਪਹੁੰਚਿਆ AQI, ਭਾਰਤ ਸਿਰ ਮੜ੍ਹਿਆ ਦੋਸ਼

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਸ਼ਨੀਵਾਰ ਨੂੰ ਹਵਾ ਪ੍ਰਦੂਸ਼ਣ ਦਾ ਬੇਮਿਸਾਲ ਪੱਧਰ ਦਰਜ ਕੀਤਾ, ਜਿੱਥੇ ਏਅਰ ਕੁਆਲਿਟੀ ਇੰਡੈਕਸ (AQI) 1,900 'ਤੇ ਪਹੁੰਚ ਗਿਆ। ਇਹ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਪ੍ਰਦੂਸ਼ਣ ਹੈ। ਇਹ ਅੰਕੜੇ ਸੂਬਾਈ ਸਰਕਾਰ ਅਤੇ ਸਵਿਸ ਸਮੂਹ IQAir ਦੋਵਾਂ ਦੁਆਰਾ ਜਾਰੀ ਕੀਤੇ ਗਏ ਸਨ। ਲਾਹੌਰ, ਜੋ ਕਿ ਪਾਕਿਸਤਾਨ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ, ਐਤਵਾਰ ਨੂੰ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਰੀਅਲ-ਟਾਈਮ ਸੂਚੀ ਵਿੱਚ ਸਭ ਤੋਂ ਉੱਪਰ ਰਿਹਾ।

ਇਹ ਵੀ ਪੜ੍ਹੋ: ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਹਫਤੇ ਲਈ ਬੰਦ

ਸਥਿਤੀ ਨੂੰ ਵੇਖਦੇ ਹੋਏ ਪਾਕਿਸਤਾਨ ਵਿਚ ਪੰਜਾਬ ਸਰਕਾਰ ਨੇ ਸ਼ਹਿਰ ਵਿਚ ਧੂੰਏਂ ਅਤੇ ਹਵਾ ਦੀ ਗੁਣਵੱਤਾ ਵਿਗੜਨ ਕਾਰਨ ਲਾਹੌਰ ਵਿਚ ਪ੍ਰਾਇਮਰੀ ਸਕੂਲਾਂ ਨੂੰ ਇਕ ਹਫ਼ਤੇ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਵਾਤਾਵਰਨ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 4 ਨਵੰਬਰ ਤੋਂ 9 ਨਵੰਬਰ ਤੱਕ ਸਕੂਲ ਬੰਦ ਰਹਿਣਗੇ। ਇਸੇ ਤਰ੍ਹਾਂ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਆਪਣੀ ਐਮਰਜੈਂਸੀ ਪ੍ਰਤੀਕਿਰਿਆ ਯੋਜਨਾ ਦੇ ਹਿੱਸੇ ਵਜੋਂ, ਲਾਹੌਰ ਪ੍ਰਸ਼ਾਸਨ ਨੇ ਘਰੋਂ ਕੰਮ ਕਰਨ (ਵਰਕ ਫਰੋਮ ਹੋਮ) ਦੇ ਹੁਕਮ ਜਾਰੀ ਕੀਤੇ ਹਨ ਅਤੇ ਨਾਲ ਹੀ ਸਾਰੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਬਰੈਂਪਟਨ 'ਚ ਹਿੰਦੂ ਮੰਦਰ 'ਤੇ ਹੋਏ ਹਮਲੇ 'ਤੇ PM ਟਰੂਡੋ ਦਾ ਬਿਆਨ

ਹੈਰਾਨੀ ਦੀ ਗੱਲ ਇਹ ਹੈ ਕਿ ਪਾਕਿਸਤਾਨ ਅਤੇ ਪੰਜਾਬ ਸਰਕਾਰ ਨੇ ਲਾਹੌਰ ਵਿੱਚ ਹਵਾ ਪ੍ਰਦੂਸ਼ਣ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਹੈ ਕਿ ਭਾਰਤ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਲਾਹੌਰ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਵਿਗੜ ਗਈ ਹੈ। ਸੀ.ਐੱਮ. ਮਰੀਅਮ ਨਵਾਜ਼ ਨੇ ਕਿਹਾ ਕਿ ਭਾਰਤ ਨਾਲ ਗੱਲਬਾਤ ਕੀਤੇ ਬਿਨਾਂ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਰਾਹੀਂ ਭਾਰਤ ਨਾਲ ਗੱਲਬਾਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕੈਨੇਡਾ 'ਚ ਖਾਲਿਸਤਾਨੀ ਅਨਸਰਾਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ 'ਤੇ ਭਾਰਤ ਨੇ ਗੁੱਸਾ ਕੀਤਾ ਜ਼ਾਹਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

cherry

Content Editor

Related News