ਚੀਨ ਦੇ ਸ਼ੇਨਜ਼ੇਨ ਸ਼ਹਿਰ ''ਚ ਰੇਲਵੇ ਉਸਾਰੀ ਸਥਾਨ ''ਤੇ ਜ਼ਮੀਨ ਖਿਸਕੀ, 13 ਮਜ਼ਦੂਰ ਲਾਪਤਾ
Thursday, Dec 05, 2024 - 10:03 AM (IST)
ਬੀਜਿੰਗ/ਸ਼ੇਨਜ਼ੇਨ (ਯੂ. ਐੱਨ. ਆਈ. ) : ਚੀਨ ਦੇ ਸ਼ੇਨਜ਼ੇਨ ਸ਼ਹਿਰ ਵਿਚ ਇਕ ਰੇਲਵੇ ਉਸਾਰੀ ਵਾਲੀ ਥਾਂ ’ਤੇ ਅਚਾਨਕ ਜ਼ਮੀਨ ਦਾ ਵੱਡਾ ਹਿੱਸਾ ਖਿਸਕਣ ਕਾਰਨ 13 ਮਜ਼ਦੂਰ ਲਾਪਤਾ ਹੋ ਗਏ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਸਰਕਾਰੀ ਸਮਾਚਾਰ ਏਜੰਸੀ 'ਸ਼ਿਨਹੂਆ' ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਸ਼ੇਨਜ਼ੇਨ ਦੇ ਬਾਓਆਨ ਜ਼ਿਲ੍ਹੇ 'ਚ ਸ਼ੇਨਜ਼ੇਨ-ਜਿਆਂਗਮੇਨ ਰੇਲਵੇ ਦੇ ਇਕ ਹਿੱਸੇ ਦੇ ਉਸਾਰੀ ਸਥਾਨ 'ਤੇ ਬੁੱਧਵਾਰ ਰਾਤ ਕਰੀਬ 11 ਵਜੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਸਮਾਚਾਰ ਏਜੰਸੀ 'ਸ਼ਿਨਹੂਆ' ਮੁਤਾਬਕ ਘਟਨਾ ਵਾਲੀ ਥਾਂ ਦੇ ਨੇੜੇ-ਤੇੜੇ ਦੇ ਘਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਆਵਾਜਾਈ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8