ਚੀਨ 'ਚ ਖਿਸਕੀ ਜ਼ਮੀਨ, ਮਲਬੇ ਹੇਠ ਦੱਬੇ ਗਏ 33 ਲੋਕ
Tuesday, Jul 07, 2026 - 11:13 AM (IST)
ਬੀਜਿੰਗ (ਭਾਸ਼ਾ) ਚੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਉੱਤਰ-ਪੱਛਮੀ ਚੀਨ ਦੇ ਇੱਕ ਪਿੰਡ ਵਿੱਚ ਮੰਗਲਵਾਰ ਨੂੰ ਜ਼ਮੀਨ ਖਿਸਕਣ ਮਗਰੋਂ 33 ਲੋਕ ਮਲਬੇ ਹੇਠ ਦੱਬ ਗਏ। ਹਾਲਾਂਕਿ ਉਨ੍ਹਾਂ ਵਿੱਚੋਂ 17 ਨੂੰ ਬਚਾ ਲਿਆ ਗਿਆ। ਸਰਕਾਰੀ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਡੁੱਬਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਹੋਈ ਮੌਤ
ਚੀਨ ਦੀ ਸਰਕਾਰੀ ਖ਼ਬਰ ਏਜੰਸੀ, ਸ਼ਿਨਹੂਆ ਦੇ ਅਨੁਸਾਰ ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਜ਼ਮੀਨ ਖਿਸਕਣ ਦੀ ਘਟਨਾ ਸਵੇਰੇ 7 ਵਜੇ ਦੇ ਕਰੀਬ ਗਾਂਸੂ ਸੂਬੇ ਦੇ ਲੋਂਗਨਾਨ ਸ਼ਹਿਰ ਦੇ ਨਾਨਹੇ ਖੇਤਰ ਵਿੱਚ ਵਾਪਰੀ। ਰਾਜ ਪ੍ਰਸਾਰਕ ਸੀਸੀਟੀਵੀ ਨੇ ਦੱਸਿਆ ਕਿ 17 ਲੋਕਾਂ ਨੂੰ ਬਚਾਇਆ ਗਿਆ ਹੈ, ਪਰ ਉਨ੍ਹਾਂ ਦੀ ਹਾਲਤ ਦਾ ਖੁਲਾਸਾ ਨਹੀਂ ਕੀਤਾ ਗਿਆ। ਅਧਿਕਾਰੀਆਂ ਨੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਹੈ, ਅਤੇ ਬਚਾਅ ਕਾਰਜ ਜਾਰੀ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਜ਼ਮੀਨ ਖਿਸਕਣ ਦਾ ਕਾਰਨ ਕੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
