ਚੀਨ ਦੇ ਸਿਚੁਆਨ ’ਚ ਜ਼ਮੀਨ ਖਿਸਕੀ, 14 ਲੋਕਾਂ ਦੀ ਮੌਤ, 5 ਲਾਪਤਾ
06/04/2023 7:36:45 PM

ਇੰਟਰਨੈਸ਼ਨਲ ਡੈਸਕ : ਚੀਨ ਦੇ ਸਿਚੁਆਨ ਸੂਬੇ ’ਚ ਐਤਵਾਰ ਨੂੰ ਇਕ ਪਹਾੜ ਢਹਿਣ ਨਾਲ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਹੋਰ ਲਾਪਤਾ ਹਨ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸਿਚੁਆਨ ਸੂਬੇ ਦੇ ਲੇਸ਼ਾਨ ਸ਼ਹਿਰ ’ਚ ਸਵੇਰੇ ਤਕਰੀਬਨ 6 ਵਜੇ ਵਾਪਰੀ। ਅਧਿਕਾਰੀਆਂ ਨੂੰ ਜ਼ਮੀਨ ਖਿਸਕਣ ਦੀ ਸੂਚਨਾ ਮਿਲਦੇ ਹੀ ਬਚਾਅ ਕਰਮਚਾਰੀਆਂ ਦੀ ਵੱਡੀ ਟੀਮ ਮੌਕੇ ’ਤੇ ਪਹੁੰਚ ਗਈ।
ਇਹ ਖ਼ਬਰ ਵੀ ਪੜ੍ਹੋ : ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
ਚੀਨ ਦੇ ਲੋਕ ਸੰਪਰਕ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਪਹਾੜ ਢਹਿਣ ਦੀ ਘਟਨਾ ਲੇਸ਼ਾਨ ਸ਼ਹਿਰ ਦੀ ਹੈ। ਹੁਣ ਤੱਕ 14 ਲੋਕਾਂ ਦੀ ਮੌਤ ਹੋਈ ਹੈ, ਜਦਕਿ ਪੰਜ ਹੋਰ ਲਾਪਤਾ ਹਨ। ਬਚਾਅ ਕਾਰਜ ਜਾਰੀ ਹਨ।” ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਦੀ ਖ਼ਬਰ ਮੁਤਾਬਕ 180 ਬਚਾਅ ਕਰਮਚਾਰੀਆਂ ਦੀ ਟੀਮ ਲਾਪਤਾ ਲੋਕਾਂ ਦੀ ਭਾਲ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ