ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਅਪ੍ਰੈਲ ਨੂੰ

Sunday, Apr 03, 2022 - 12:00 AM (IST)

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਅਪ੍ਰੈਲ ਨੂੰ

ਰੋਮ (ਕੈਂਥ)-ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਕਸਤੇਨੇਦਲੋ ਬਰੇਸ਼ੀਆ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ ਕਸਤੇਨੇਦਲੋ ਵਿਖੇ 10 ਅਪ੍ਰੈਲ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਨਗਰ ਕੀਰਤਨ 10 ਅਪ੍ਰੈਲ ਐਤਵਾਰ ਨੂੰ ਦੁਪਹਿਰ 12 ਵਜੇ ਆਰੰਭ ਹੋਵੇਗਾ।

ਇਹ ਵੀ ਪੜ੍ਹੋ : ਜਹਾਜ਼ ਹਾਦਸੇ ਦੀ ਜਾਂਚ 'ਚ ਮਦਦ ਲਈ ਅਮਰੀਕੀ ਜਾਂਚਕਰਤਾ ਪਹੁੰਚੇ ਚੀਨ

ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ ਛਾਇਆਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਜਾਣ ਵਾਲੇ ਨਗਰ ਕੀਰਤਨ ਜਿਸ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਵੇਗੀ। ਇਸ ਮੌਕੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ। ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ, ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ 9 ਅਪ੍ਰੈਲ ਨੂੰ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਵੱਧ ਚੜ੍ਹ ਕੇ ਇਸ ਮਹਾਨ ਨਗਰ ਕੀਰਤਨ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ :ਬ੍ਰਿਟੇਨ 'ਚ ਕੋਰੋਨਾ ਦਾ ਕਹਿਰ ਰਿਕਾਰਡ ਪੱਧਰ 'ਤੇ ਪਹੁੰਚਿਆ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News