ਇਟਲੀ ਦੀ ਰਾਜਧਾਨੀ ਰੋਮ ਚੋ 24 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

03/31/2022 2:40:19 PM

ਮਿਲਾਨ/ਇਟਲੀ (ਸਾਬੀ ਚੀਨੀਆ) ਇਟਲੀ ਦੀ ਰਾਜਧਾਨੀ ਰੋਮ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ 24 ਅਪ੍ਰੈਲ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਨਗਰ ਕੀਰਤਨ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਬਲਵੀਰ ਸਿੰਘ ਲੱਲ ਨੇ ਦੱਸਿਆ ਕਿ ਸਥਾਨਿਕ ਪ੍ਰਸ਼ਾਸ਼ਨ ਵੱਲੋਂ ਲੋੜੀਦੀਆਂ ਪ੍ਰਮੀਸ਼ਨਾਂ ਮਿਲਣ ਤੋਂ ਬਾਅਦ ਸਿੱਖ ਸੰਗਤਾਂ ਵੱਲੋਂ ਲੋੜੀਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ -ਜ਼ੇਲੇਂਸਕੀ ਨੇ ਜਾਰਜੀਆ ਅਤੇ ਮੋਰੱਕੋ ਤੋਂ ਰਾਜਦੂਤ ਬੁਲਾਏ ਵਾਪਸ, ਆਸਟ੍ਰੇਲੀਆ ਨੂੰ ਕੀਤੀ ਇਹ ਅਪੀਲ

ਦੱਸਣਯੋਗ ਹੈ ਕਿ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ ਹਰ ਸਾਲ ਦੀ ਤਰ੍ਹਾਂ ਪਿਆਸਾ ਵਿਕਟੋਰੀਉ ਤੋਂ ਹੋਵੇਗੀ ਤੇ ਦਿੱਤੇ ਰੂਟ ਪਲੈਨ ਮੁਤਾਬਿਕ ਪਰਿਕ੍ਰਮਾ ਕਰਨ ਉਪਰੰਤ ਇਸੇ ਜਗ੍ਹਾਂ 'ਤੇ ਵਾਪਿਸ ਪੁੱਜ ਕਰਕੇ ਸਮਾਪਤੀ ਹੋਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਜਾਵੇਗੀ। ਇਸ ਮੌਕੇ ਸਿੱਖ ਕੌਮ ਦੇ ਮਹਾਨ ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਏ ਜਾਣਗੇ। ਰਾਜਧਾਨੀ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈਕੇ ਰੋਮ ਦੇ ਆਸ ਪਾਸ ਰਹਿਣ ਵਾਲੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਸਕਦਾ ਹੈ।

Vandana

This news is Content Editor Vandana