ਲਵੀਨੀੳ ''ਚ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆ ਦੀ ਯਾਦ ''ਚ ਵਿਸ਼ਾਲ ਧਾਰਮਿਕ ਸਮਾਗਮ 26 ਨੂੰ

Friday, Sep 24, 2021 - 03:53 AM (IST)

ਲਵੀਨੀੳ ''ਚ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆ ਦੀ ਯਾਦ ''ਚ ਵਿਸ਼ਾਲ ਧਾਰਮਿਕ ਸਮਾਗਮ 26 ਨੂੰ

ਮਿਲਾਨ ਇਟਲੀ (ਸਾਬੀ ਚੀਨੀਆ) - ਯੂਰਪ ਵਿਚ ਵੱਸਦੇ ਸਿੱਖਾਂ ਲਈ ਆਪਸੀ ਭਾਈਚਾਰਕ ਸਾਂਝ ਦਾ ਉਪਦੇਸ਼ ਦੇ ਰਹੇ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਦੀਆਂ ਸੰਗਤਾਂ ਵੱਲੋ ਬ੍ਰਹਮ ਗਿਆਨੀ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਧਾਰਮਿਕ ਸਮਾਗਮ 26 ਸਤੰਬਰ ਐਤਵਾਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਸੰਗਤਾਂ ਵੱਲੋ ਬਾਬਾ ਦਰਸ਼ਨ ਸਿੰਘ ਜੀ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਪੁੱਜ ਰਹੇ ਕੀਰਤਨ ਜੱਥਿਆ ਤੋਂ ਇਲਾਵਾ ਬਾਬਾ ਜੋਗਾ ਸਿੰਘ ਵੀ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਉਣਗੇ। ਸਮੁੱਚੀਆਂ ਸੰਗਤਾਂ ਨੂੰ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਂਦੇ ਹੋਏ ਗੁਰੂ ਇਤਿਹਾਸ ਸ਼ਰਵਣ ਕੀਤਾ ਜਾ ਸਕੇ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News