ਲਸ਼ਕਰ-ਏ-ਤੋਇਬਾ ਅਤੇ ਜਮਾਤ-ਉਦ-ਦਾਵਾ ''ਚ ਦੇਸ਼-ਭਗਤ ਲੋਕ : ਮੁਸ਼ੱਰਫ

12/18/2017 5:32:07 AM

ਇਸਲਾਮਾਬਾਦ — ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਨੇ ਕਿਹਾ ਹੈ ਕਿ ਉਹ ਇਸਲਾਮਾਬਾਦ ਦੀ ਸੁਰੱਖਿਆ ਲਈ ਜਮਾਤ-ਉਦ-ਦਾਵਾ ਅਤੇ ਲਸ਼ਕਰ-ਏ-ਤੋਇਬਾ ਨਾਲ ਚੋਣਾਂ ਲੜਨ ਵਾਸਤੇ ਗੱਠਜੋੜ ਲਈ ਤਿਆਰ ਹਨ। ਇਸ ਤੋਂ ਪਹਿਲਾਂ ਵੀ ਮੁਸ਼ੱਰਫ ਇਨ੍ਹਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ਕਰ ਚੁੱਕੇ ਹਨ। 
ਇਕ ਨਿਊਜ਼ ਚੈਨਲ ਨੂੰ ਦਿੱਤੀ ਇੰਟਰਵਿਊ 'ਚ ਮੁਸ਼ੱਰਫ ਨੇ ਕਿਹਾ ਹੈ ਕਿ ਦੋਵੇਂ ਪਾਰਟੀਆਂ ਦੇਸ਼-ਭਗਤ ਹਨ। ਉਨ੍ਹਾਂ ਨੇ ਪਾਕਿਸਤਾਨ ਲਈ ਆਪਣੀ ਜਾਨ ਦੀ ਬਾਜ਼ੀ ਲਾਈ ਹੈ। ਜੇਕਰ ਉਹ ਸਿਆਸੀ ਪਾਰਟੀ ਬਣਾਉਂਦੇ ਹਨ ਤਾਂ ਕੋਈ ਉਨ੍ਹਾਂ ਦਾ ਵਿਰੋਧ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅਜੇ ਤਕ ਇਨ੍ਹਾਂ ਦੋਵਾਂ ਪਾਰਟੀਆਂ  ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਜੇਕਰ ਉਹ ਗੱਲ ਕਰਦੇ ਹਨ ਤਾਂ ਉਹ ਗੱਠਜੋੜ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਉਹ ਲਸ਼ਕਰ ਅਤੇ ਜਮਾਤ ਦੇ ਸਭ ਤੋਂ ਵੱਡੇ ਸਮਰਥਕ ਹਨ। ਉਨ੍ਹਾਂ ਨੂੰ ਪਤਾ ਹੈ ਕਿ ਉਹ ਵੀ ਉਨ੍ਹਾਂ ਨੂੰ ਚਾਹੁੰਦੇ ਹਨ।


Related News