ਸਵਰਗਵਾਸੀ ਡਾਕਟਰ ਮਨਮੋਹਨ ਸਿੰਘ ਜੀ ਦੀ ਯਾਦ ''ਚ ਯੂਨੀਵਰਸਿਟੀ ਬਣਾਉਣ ਦੀ ਮੰਗ
Thursday, Jan 02, 2025 - 02:12 PM (IST)
ਮੈਲਬੌਰਨ (ਮਨਦੀਪ ਸਿੰਘ ਸੈਣੀ)- ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਭਾਰਤ ਦੇ ਪ੍ਰਸਿੱਧ ਅਰਥ ਸ਼ਾਸਤਰੀ, ਚਿੰਤਕ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ’ਤੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਭਾਈਚਾਰੇ ਨੂੰ ਗਹਿਰਾ ਸਦਮਾ ਲੱਗਾ ਹੈ। ਮੈਲਬੌਰਨ ਦੇ ਸਿੱਖ ਚਿੰਤਕ ਅਤੇ ਵਕੀਲ ਸਰਦਾਰ ਗੁਰਪਾਲ ਸਿੰਘ ਨੇ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਅਤੇ ਇੱਕ ਸਫ਼ਲ ਵਿੱਤ ਮੰਤਰੀ ਵਜੋਂ ਦੇਸ਼ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਦਕਾ ਹੀ ਭਾਰਤ ਆਰਥਿਕ ਮੰਦੀ ਤੋਂ ਬਚਿਆ ਰਿਹਾ ਹੈ। ਉਨ੍ਹਾਂ ਦੀ ਮੌਤ ਨਾਲ ਸੰਸਾਰ ਨੇ ਮਹਾਨ ਅਰਥ ਸਾਸ਼ਤਰੀ ਗਵਾ ਲਿਆ ਹੈ। ਉਨ੍ਹਾਂ ਦੀ ਮੌਤ ਦੇਸ਼ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਨਵੇਂ ਸਾਲ ਮੌਕੇ ਆਸਟ੍ਰੇਲੀਆ ਨੇ ਬਦਲੇ Student Visa ਸਬੰਧੀ ਨਿਯਮ
ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਡਾਕਟਰ ਸਾਹਿਬ ਦੀ ਯਾਦ ਵਿੱਚ ਸਮਾਰਕ ਉਸਾਰਨ ਨਾਲੋਂ ਉਨ੍ਹਾਂ ਦੇ ਨਾਮ 'ਤੇ ਵਿੱਤ ਨੀਤੀ ਅਤੇ ਅਰਥ ਸ਼ਾਸਤਰ ਦੀ ਤਰਜਮਾਨੀ ਕਰਦੀ ਹੋਈ ਇਕ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਵਿੱਚ ਕਰਨੀ ਚਾਹੀਦੀ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਇੰਗਲੈਂਡ ਦੀ ਆਕਸਫੋਰਡ ਯੂਨੀਵਰਸਿਟੀ ਵਾਂਗ ਨਾਮਣਾ ਖੱਟ ਸਕੇ ਅਤੇ ਅਜਿਹੀ ਸਿੱਖਿਆ ਸੰਸਥਾ ਦਾ ਕੰਟਰੋਲ ਅਜੇ ਸਿੰਘ ਬੱਗਾ ਵਰਗੇ ਵਿਸ਼ਵ ਪ੍ਰਸਿੱਧ ਸਿੱਖਾਂ ਦੇ ਹੱਥ ਵਿੱਚ ਦੇਣਾ ਚਾਹੀਦਾ ਹੈ। ਅਜਿਹੇ ਸਿੱਖਿਆ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਡਾਕਟਰ ਸਾਹਿਬ ਵਾਂਗ ਸੁਚੱਜੇ ਅਰਥਸ਼ਾਸਤਰੀ ਬਣ ਕੇ ਦੇਸ਼ ਦੁਨੀਆ ਦਾ ਭਲਾ ਕਰ ਸਕਣਗੇ। ਇਹੀ ਉਨ੍ਹਾਂ ਲਈ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਜੀ ਦੀ ਸਾਦਗੀ, ਦੂਰ ਅੰਦੇਸ਼ੀ ਅਤੇ ਦਸਤਾਰ ਨੇ ਦੁਨੀਆ ਭਰ ਵਿੱਚ ਸਿੱਖਾਂ ਦੇ ਅਕਸ ਨੂੰ ਮਜਬੂਤ ਕੀਤਾ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।