ਹੁਣ ਰੂਸ ਕਰਾਏਗਾ ਅਮਰੀਕਾ-ਇਰਾਨ ਵਿਚਾਲੇ ਸ਼ਾਂਤੀ ! ਲਾਵਰੋਵ ਨੇ ਅਰਾਗਚੀ ਨਾਲ ਫ਼ੋਨ ''ਤੇ ਕੀਤੀ ਗੱਲਬਾਤ

Saturday, May 02, 2026 - 05:23 PM (IST)

ਹੁਣ ਰੂਸ ਕਰਾਏਗਾ ਅਮਰੀਕਾ-ਇਰਾਨ ਵਿਚਾਲੇ ਸ਼ਾਂਤੀ ! ਲਾਵਰੋਵ ਨੇ ਅਰਾਗਚੀ ਨਾਲ ਫ਼ੋਨ ''ਤੇ ਕੀਤੀ ਗੱਲਬਾਤ

ਇੰਟਰਨੈਸ਼ਨਲ ਡੈਸਕ- ਇਰਾਨ ਤੇ ਅਮਰੀਕਾ ਵਿਚਾਲੇ ਜੰਗ 'ਚ ਹੁਣ ਜਦੋਂ ਸ਼ਾਂਤੀ ਹੈ ਤਾਂ ਇਸੇ ਦੌਰਾਨ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਰਾਨ ਦੇ ਵਿਦੇਸ਼ ਮੰਤਰੀ ਸਈਦ ਅੱਬਾਸ ਅਰਾਗਚੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ, ਇਰਾਨ ਦੇ ਪਰਮਾਣੂ ਪ੍ਰੋਗਰਾਮ ਅਤੇ ਖੇਤਰ ਵਿੱਚ ਜਾਰੀ ਜੰਗ ਨੂੰ ਖ਼ਤਮ ਕਰਨ ਦੀਆਂ ਸੰਭਾਵਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ।

ਰੂਸੀ ਵਿਦੇਸ਼ ਮੰਤਰਾਲੇ ਅਨੁਸਾਰ, ਦੋਵਾਂ ਮੰਤਰੀਆਂ ਨੇ 'ਸਟ੍ਰੇਟ ਆਫ ਹੋਰਮੁਜ਼' ਰਾਹੀਂ ਰੂਸੀ ਜਹਾਜ਼ਾਂ ਅਤੇ ਮਾਲ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ। ਦੋਵਾਂ ਧਿਰਾਂ ਨੇ ਇਰਾਨ ਦੇ ਪਰਮਾਣੂ ਪ੍ਰੋਗਰਾਮ ਨਾਲ ਜੁੜੇ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ, ਜੋ ਕਿ ਮੌਜੂਦਾ ਅੰਤਰਰਾਸ਼ਟਰੀ ਹਾਲਾਤ ਵਿੱਚ ਬੇਹੱਦ ਅਹਿਮ ਹੈ। ਰੂਸ ਨੇ ਮੱਧ ਪੂਰਬ ਵਿੱਚ ਸਥਾਈ ਸ਼ਾਂਤੀ ਸਥਾਪਤ ਕਰਨ ਲਈ ਕੀਤੇ ਜਾ ਰਹੇ ਵਿਚੋਲਗੀ ਦੇ ਯਤਨਾਂ ਦਾ ਸਮਰਥਨ ਕਰਨ ਅਤੇ ਰਾਜਨੀਤਿਕ-ਡਿਪਲੋਮੈਟਿਕ ਪ੍ਰਕਿਰਿਆ ਵਿੱਚ ਪੂਰੀ ਮਦਦ ਦੇਣ ਦੀ ਗੱਲ ਦੁਹਰਾਈ।

ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੇਂਟ ਪੀਟਰਸਬਰਗ ਵਿੱਚ ਇਰਾਨੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਪੁਤਿਨ ਨੇ ਕਿਹਾ ਕਿ ਮਾਸਕੋ ਇਰਾਨ ਨਾਲ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦਾ ਹੈ। ਪੁਤਿਨ ਨੇ ਕਿਹਾ ਕਿ ਉਨ੍ਹਾਂ ਨੂੰ ਇਰਾਨ ਦੇ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਵੱਲੋਂ ਇੱਕ ਖ਼ਾਸ ਸੰਦੇਸ਼ ਪ੍ਰਾਪਤ ਹੋਇਆ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਰੂਸ ਖੇਤਰ ਵਿੱਚ ਜਲਦੀ ਤੋਂ ਜਲਦੀ ਸ਼ਾਂਤੀ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗਾ ਜੋ ਸਾਰੀਆਂ ਧਿਰਾਂ ਦੇ ਹਿੱਤ ਵਿੱਚ ਹੋਵੇ।

ਇਹ ਵੀ ਪੜ੍ਹੋ- 'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ, ਫ਼ਿਰ ਯੂਰਪ ਤੇ US..!' ਟਰੰਪ ਨੇ NATO ਨੂੰ ਦੇ'ਤੀ ਚਿਤਾਵਾਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News