ਈਰਾਨ ਵਿਚ ਮਹਿਲਾ ਅਧਿਕਾਰਾਂ ਲਈ ਲੜਣ ਵਾਲੀ ਵਕੀਲ ਨੂੰ ਸਜ਼ਾ

03/07/2019 11:22:51 PM

ਵਾਸ਼ਿੰਗਟਨ (ਏਜੰਸੀ)-ਈਰਾਨ ਵਿਚ ਹਿਜ਼ਾਬ ਦਾ ਵਿਰੋਧ ਕਰਨ ਵਾਲੀਆਂ ਔਰਤਾਂ ਲਈ ਲੜਣ ਵਾਲੀ ਪ੍ਰਸਿੱਧ ਵਕੀਲ ਨਸਰੀਨ ਸੋਤੋਉਦੇ ਨੂੰ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਪਹੁੰਚਾਉਣ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਉਨ੍ਹਾਂ ਨੂੰ ਲੰਬੀ ਸਜ਼ਾ ਸੁਣਾਈ ਜਾ ਸਕਦੀ ਹੈ। ਈਰਾਨ ਵਿਚ ਤਾਇਨਾਤ ਮਨੁੱਖੀ ਅਧਿਕਾਰ ਸੰਸਥਾ ਸੈਂਟਰ ਫਾਰ ਹਿਊਮਨ ਰਾਈਟਸ ਨੇ ਇਹ ਜਾਣਕਾਰੀ ਦਿੱਤੀ ਹੈ। ਸੰਸਥਾ ਦਾ ਕਹਿਣਾ ਹੈ ਕਿ ਨਸਰੀਨ ਨੂੰ ਜੂਨ ਵਿਚ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤੇਹਰਾਨ ਦੀ ਏਵਿਨ ਜੇਲ ਵਿਚ ਰੱਖਿਆ ਗਿਆ।

55 ਸਾਲ ਦੀ ਨਸਰੀਨ ਨੂੰ ਈਰਾਨ ਵਿਚ ਪਹਿਲਾਂ ਵੀ ਕਈ ਵਾਰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਹ ਈਰਾਨ ਵਿਚ ਵਿਅਕਤੀਗਤ ਅਧਿਕਾਰਾਂ ਦੀ ਵੱਡੀ ਪੈਰੋਕਾਰ ਮੰਨੀ ਜਾਂਦੀ ਹੈ। ਉਨ੍ਹਾਂ ਨੂੰ 2012 ਵਿਚ ਮਨੁੱਖੀ ਅਧਿਕਾਰਾਂ ਦੇ ਖੇਤਰ ਵਿਚ ਮਿਲਣ ਵਾਲੇ ਯੂਰਪ ਦੇ ਸਭ ਤੋਂ ਵੱਧ ਪ੍ਰਸਿੱਧ ਇਨਾਮ ਸਖਾਰੋਵ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ। ਈਰਾਨ ਦੇ ਅਧਿਕਾਰੀ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੁਝ ਵੀ ਜਾਣਕਾਰੀ ਨਹੀਂ ਦੇ ਰਹੇ ਹਨ। ਉਨ੍ਹਾਂ ਦੇ ਮੁਕੱਦਮੇ ਬਾਰੇ ਫੇਸਬੁੱਕ 'ਤੇ ਜਾਣਕਾਰੀ ਅਪਡੇਟ ਕਰਨ ਦੇ ਦੋਸ਼ ਵਿਚ ਉਨ੍ਹਾਂ ਦੇ ਦੋਸ਼ ਵਿਚ ਉਨ੍ਹਾਂ ਦੇ ਪਤੀ ਰੇਜਾ ਖਾਨਦਾਨ ਨੂੰ ਜਨਵਰੀ ਵਿਚ 6 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਅਜੇ ਉਨ੍ਹਾਂ ਨੂੰ ਜੇਲ ਨਹੀਂ ਭੇਜਿਆ ਗਿਆ ਹੈ। ਮਨੁੱਖੀ ਅਧਿਕਾਰ ਨੇ ਨਸਰੀਨ ਨੂੰ ਉਨ੍ਹਾਂ ਦੀ ਪਸੰਦ ਦਾ ਵਕੀਲ ਰੱਖਣ ਦੀ ਇਜਾਜ਼ਤ ਵੀ ਨਹੀਂ ਦਿੱਤੀ। 


Sunny Mehra

Content Editor

Related News