ਲੰਡਨ ਵਿਚ ਆਪ ਆਗੂ ਪਰਮਜੀਤ ਸਿੰਘ ਸੱਚਦੇਵਾ ਦਾ ਕੀਤਾ ਗਿਆ ਨਿੱਘਾ ਸਵਾਗਤ
Wednesday, Aug 09, 2017 - 11:47 AM (IST)

ਲੰਡਨ(ਰਾਜਵੀਰ ਸਮਰਾ)— ਆਮ ਆਦਮੀ ਪਾਰਟੀ ਦੇ ਆਗੂ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਪਰਮਜੀਤ ਸਿੰਘ ਸੱਚਦੇਵਾ ਦਾ ਯੂ. ਕੇ. ਪਹੁੰਚਣ 'ਤੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਉਭਾਰ ਲਈ ਪਾਰਟੀ ਦੀ ਅਗਲੀ ਰਣਨੀਤੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਤੱਕ ਸਾਰਥਕ ਪਹੁੰਚ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ, ਤਾਂ ਕਿ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕੀਤਾ ਜਾ ਸਕੇ। ਇਸ ਮੌਕੇ ਪਾਰਟੀ ਦੇ ਸਮਰਥਕਾਂ ਗੁਰਚਰਨ ਸਿੰਘ ਸੂਜਾਪੁਰ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਥਿੰਦ, ਜਗਜੀਤ ਸਿੰਘ, ਚਰਨਜੀਤ ਸਿੰਘ ਗਰੇਵਾਲ ਸਮੇਤ ਬਹੁਤ ਸਾਰੇ ਪਾਰਟੀ ਵਰਕਰ ਹਾਜ਼ਰ ਸਨ।