ਇਕ ਹੋਰ ਸਾਥੀ ਨੇ ਛੱਡਿਆ ਟਰੰਪ ਦਾ ''ਸਾਥ'' ! ਕੈਰੋਲਿਨ ਲੈਵਿਟ ਨੇ ਕੀਤਾ ਅਸਤੀਫ਼ਾ ਦੇਣ ਦਾ ਐਲਾਨ
Thursday, Aug 13, 2026 - 08:55 AM (IST)
ਇੰਟਰਨੈਸ਼ਨਲ ਡੈਸਕ- ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਤੋਂ ਇਕ ਬੇਹੱਦ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੈਵਿਟ ਅਗਸਤ ਦੇ ਅੰਤ 'ਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵੇਗੀ। ਰਾਸ਼ਟਰਪਤੀ ਟਰੰਪ ਨੇ ਬੁੱਧਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਇਹ ਜਾਣਕਾਰੀ ਸਾਂਝੀ ਕੀਤੀ। ਲੈਵਿਟ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਸਮਾਂ ਬਿਤਾਉਣ ਲਈ ਇਹ ਅਹੁਦਾ ਛੱਡ ਰਹੀ ਹੈ। ਹਾਲਾਂਕਿ ਅਹੁਦਾ ਛੱਡਣ ਤੋਂ ਬਾਅਦ ਵੀ ਉਹ ਟਰੰਪ ਦੀਆਂ ਬਾਹਰੀ ਮੁੱਖ ਸਲਾਹਕਾਰਾਂ ਵਿੱਚੋਂ ਇੱਕ ਵਜੋਂ ਕੰਮ ਕਰਦੀ ਰਹੇਗੀ ਅਤੇ ਆਗਾਮੀ ਮਿਡਟਰਮ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਲਈ ਇੱਕ ਪ੍ਰਭਾਵਸ਼ਾਲੀ ਆਵਾਜ਼ ਬਣੀ ਰਹੇਗੀ।
ਰਾਸ਼ਟਰਪਤੀ ਟਰੰਪ ਨੇ ਲੈਵਿਟ ਦੀ ਤਾਰੀਫ਼ ਕਰਦਿਆਂ ਲਿਖਿਆ, "ਸਾਡੀ ਸ਼ਾਨਦਾਰ ਵ੍ਹਾਈਟ ਹਾਊਸ ਪ੍ਰੈੱਸ ਸਕੱਤਰ ਅਤੇ ਮੇਰੀ ਸਭ ਤੋਂ ਭਰੋਸੇਮੰਦ ਸਹਿਯੋਗੀ, ਕੈਰੋਲਿਨ ਲੈਵਿਟ ਮਹੀਨੇ ਦੇ ਅੰਤ ਵਿੱਚ ਆਪਣੇ ਪਰਿਵਾਰ ਅਤੇ ਛੋਟੇ ਬੱਚਿਆਂ ਨਾਲ ਸਮਾਂ ਬਿਤਾਉਣ ਲਈ ਆਪਣਾ ਅਹੁਦਾ ਛੱਡ ਰਹੀ ਹੈ। ਲੈਵਿਟ ਦੇ ਇਸ ਫੈਸਲੇ ਦਾ ਮੈਂ ਪੂਰੀ ਤਰ੍ਹਾਂ ਸਮਰਥਨ ਅਤੇ ਸਤਿਕਾਰ ਕਰਦਾ ਹਾਂ।"
ਇਹ ਵੀ ਪੜ੍ਹੋ- ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ ਚੱਲਣਗੀਆਂ ਰੂਸ ਦੀਆਂ ਗੱਡੀਆਂ
ਲੈਵਿਟ ਨੇ ਦੱਸਿਆ ਕਿ ਮਈ 'ਚ ਧੀ ਦੇ ਜਨਮ ਤੋਂ ਬਾਅਦ ਵ੍ਹਾਈਟ ਹਾਊਸ ਅਤੇ ਇੱਕ ਮਾਂ ਦੀ ਭੂਮਿਕਾ ਨਿਭਾਉਣਾ ਉਸ ਲਈ ਬਹੁਤ ਮੁਸ਼ਕਲ ਹੋ ਰਿਹਾ ਸੀ। ਉਸ ਨੇ ਕਿਹਾ ਕਿ ਆਪਣੇ ਦੋ ਛੋਟੇ ਬੱਚਿਆਂ ਦੀ ਦੇਖਭਾਲ ਅਤੇ ਉਨ੍ਹਾਂ ਨਾਲ ਸਮਾਂ ਬਿਤਾਉਣ ਲਈ ਹੀ ਉਸ ਨੇ ਇਹ ਅਹਿਮ ਫੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਕੈਰੋਲਿਨ ਲੈਵਿਟ ਮਹਿਜ਼ 27 ਸਾਲ ਦੀ ਉਮਰ 'ਚ ਅਮਰੀਕੀ ਇਤਿਹਾਸ ਦੀ ਸਭ ਤੋਂ ਘੱਟ ਉਮਰ ਦੀ ਵ੍ਹਾਈਟ ਹਾਊਸ ਪ੍ਰੈੱਸ ਸਕੱਤਰ ਬਣੀ ਸੀ। ਇਸ ਤੋਂ ਪਹਿਲਾਂ ਉਹ ਟਰੰਪ ਦੇ ਪਹਿਲੇ ਕਾਰਜਕਾਲ ਵਿੱਚ ਸਹਾਇਕ ਪ੍ਰੈੱਸ ਸਕੱਤਰ ਅਤੇ 2024 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਮੁਹਿੰਮ ਦੀ ਬੁਲਾਰਾ ਵੀ ਰਹਿ ਚੁੱਕੀ ਹੈ।
ਹਾਲਾਂਕਿ ਟਰੰਪ ਨੇ ਅਜੇ ਤੱਕ ਲੈਵਿਟ ਦੀ ਜਗ੍ਹਾ ਨਵੇਂ ਪ੍ਰੈੱਸ ਸਕੱਤਰ ਦਾ ਐਲਾਨ ਨਹੀਂ ਕੀਤਾ ਹੈ, ਪਰ ਰਿਪੋਰਟਾਂ ਅਨੁਸਾਰ, ਇਸ ਅਹੁਦੇ ਲਈ ਵ੍ਹਾਈਟ ਹਾਊਸ ਦੇ ਕਾਊਂਸਲ ਡੇਵਿਡ ਵਾਰਿੰਗਟਨ, ਵਿਲ ਸ਼ਾਰਫ਼, ਸਟੀਵਨ ਚੇਂਗ ਅਤੇ ਅਬੀਗੇਲ ਜੈਕਸਨ ਦੇ ਨਾਂਵਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
