ਪਾਕਿ PM ਸ਼ਾਹਬਾਜ਼ ਦੀ ਇਮਰਾਨ ਨੂੰ ਚੇਤਾਵਨੀ, ਗ੍ਰਹਿ ਯੁੱਧ ਭੜਕਾਉਣਾ ਬੰਦ ਕਰੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ
Monday, May 09, 2022 - 10:06 AM (IST)
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਏਬਟਾਬਾਦ ਦੀ ਇਕਾ ਜਨਸਭਾ ਨੂੰ ਰਾਸ਼ਟਰ ਵਿਰੋਧੀ ਭਾਸ਼ਣ ਦੇਣ ਲਈ ਸਾਬਾਕ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਕਸਪ੍ਰੈੱਸ ਟ੍ਰਿਬਿਊਨ ਨੇ ਸੋਮਵਾਰ ਨੂੰ ਇਹ ਰਿਪੋਰਟ ਦਿੱਤੀ। ਇੱਥੇ ਜਾਰੀ ਇਕ ਬਿਆਨ ਵਿਚ ਸ਼ਾਹਬਾਜ਼ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੇਸ਼ ਨੂੰ 'ਗ੍ਰਹਿ ਯੁੱਧ' ਵੱਲ ਧੱਕ ਰਹੇ ਸਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ 'ਨਾਪਾਕ ਮਨਸੂਬਿਆਂ' ਨੂੰ ਕਿਸੇ ਵੀ ਕੀਮਤ 'ਤੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਰੂਸ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ G7 ਦੇਸ਼, ਤੇਲ ਦੇ ਆਯਾਤ 'ਤੇ ਲਗਾਉਣਗੇ ਪੂਰਨ ਪਾਬੰਦੀ
ਸ਼ਾਹਬਾਜ਼ ਦਾ ਇਹ ਬਿਆਨ ਫ਼ੌਦੀ ਬੁਲਾਰੇ ਦੇ ਬਿਆਨ ਤੋਂ ਬਾਅਦ ਆਇਆ ਹੈ, ਜਿਸ ਵਿਚ ਰਾਜਨੇਤਾਵਾਂ, ਪੱਤਰਕਾਰਾਂ ਅਤੇ ਵਿਸ਼ਲੇਸ਼ਕਾਂ ਨੂੰ ਦੇਸ਼ ਦੇ ਸਿਆਸੀ ਮਾਮਲਿਆਂ ਵਿਚ ਪਾਕਿਸਤਾਨੀ ਫ਼ੌਜ ਅਤੇ ਉਸ ਦੀ ਲੀਡਰਸ਼ਿਪ ਨੂੰ ਘਸੀਟਣ ਖ਼ਿਲਾਫ਼ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਨੇ ਇਮਰਾਨ 'ਤੇ ਦੇਸ਼ ਦੀਆਂ ਸੰਸਥਾਵਾਂ ਖ਼ਿਲਾਫ਼ ਮਨਘੜਤ ਸਾਜ਼ਿਸ਼ਾਂ ਘੜਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਦੇਸ਼ ਅਤੇ ਉਸ ਦੀਆਂ ਸੰਸਥਾਵਾਂ ਦੇ ਵਿਰੁੱਧ ਸਾਜ਼ਿਸ਼ ਰਚ ਰਹੇ ਸਨ।
ਇਹ ਵੀ ਪੜ੍ਹੋ: ਅਮਰੀਕਾ 'ਚ ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਮਹਿਲਾ ਡਰਾਇਵਰ ਨੇ ਬਚਾਈ 40 ਬੱਚਿਆਂ ਦੀ ਜਾਨ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।