ਲੈਸਟਰ ਵਿਖੇ ਨਗਰ ਕੀਰਤਨ ''ਚ ਵੱਖ-ਵੱਖ ਸ਼ਹਿਰਾਂ ਦੀਆਂ ਸੰਗਤਾਂ ਨੇ ਕੀਤੀ ਸ਼ਮੂਲੀਅਤ

11/20/2017 5:32:46 PM

ਲੰਡਨ(ਰਾਜਵੀਰ ਸਮਰਾ)— ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਰਤਾਨੀਆ ਦੇ ਸ਼ਹਿਰ ਲੈਸਟਰ ਵਿਖੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਲੈਸਟਰ ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਈਸਟ ਪਾਰਕ ਰੋਡ ਵਿਖੇ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਅਰਦਾਸ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ-ਛਾਇਆ ਹੇਠ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ। ਜੋ ਈਸਟ ਪਾਰਕ ਟਾਊਨ ਸੈਂਟਰ ਰਾਹੀ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਹੋਲੀਬੋਨ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ ਅਤੇ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਕਰੱਤਵ ਦਿਖਾਏ ਗਏ, ਇਸ ਨਗਰ ਕੀਰਤਨ ਦੌਰਾਨ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸੰਗਤਾਂ ਪਾਲਕੀ ਸਾਹਿਬ ਨੇ ਅੱਗੇ ਸਫਾਈ ਕਰਦਿਆਂ ਗੁਰੂ ਜੱਸ ਦਾ ਗੁਣਗਾਨ ਕਰ ਰਹੀਆਂ ਸਨ। ਨਗਰ ਕੀਰਤਨ ਦੇ ਪੜਾਵੀ ਰਸਤਿਆਂ ਉਪਰ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨ ਦੇ ਲੰਗਰ ਲਾਏ ਗਏ ਸਨ।


Related News