ਲੀ ਕੇਕਿਯਾਂਗ ਦੁਬਾਰਾ ਚੁਣੇ ਗਏ ਪ੍ਰਧਾਨ ਮੰਤਰੀ

03/18/2018 9:47:29 AM

ਬੀਜਿੰਗ (ਭਾਸ਼ਾ)— ਚੀਨ ਦੀ ਸੰਸਦ ਨੇ ਐਤਵਾਰ ਨੂੰ ਲੀ ਕੇਕਿਯਾਂਗ ਨੂੰ ਦੂਜੇ ਕਾਰਜਕਾਲ ਲਈ ਪ੍ਰਧਾਨ ਮੰਤਰੀ ਦੇ ਰੂਪ ਵਿਚ ਚੁਣਿਆ। ਰਬੜ ਮੋਹਰ ਮੰਨੇ ਜਾਣ ਵਾਲੇ ਚੀਨ ਦੀ ਸੰਸਦ ਨੈਸ਼ਨਲ ਪੀਪਲਜ਼ ਕਾਂਗਰਸ ਦੇ ਮੈਂਬਰਾਂ ਨੇ ਕੇਕਿਯਾਂਗ ਦੀ ਚੋਣ ਕੀਤੀ। ਚੀਨ ਵਿਚ ਕਮਿਊਨਿਸਟ ਪਾਰਟੀ ਦੇ ਵਰਗ ਵਿਚ ਉਹ ਦੂਜੇ ਨੰਬਰ ਦੇ ਨੇਤਾ ਹਨ। ਉਨ੍ਹਾਂ ਨੂੰ ਪੰਜ ਸਾਲ ਲਈ ਦੂਜੇ ਕਾਰਜਕਾਲ ਲਈ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ।