ਅਮਰੀਕਾ ''ਚ ਵੱਡੀ ਵਾਰਦਾਤ ! ਲਾਈਬ੍ਰੇਰੀ ''ਚ ਚੱਲੀਆਂ ਤਾੜ-ਤਾੜ ਗੋਲ਼ੀਆਂ, 2 ਲੋਕਾਂ ਦੀ ਮੌਤ

Tuesday, Jun 23, 2026 - 04:13 PM (IST)

ਅਮਰੀਕਾ ''ਚ ਵੱਡੀ ਵਾਰਦਾਤ ! ਲਾਈਬ੍ਰੇਰੀ ''ਚ ਚੱਲੀਆਂ ਤਾੜ-ਤਾੜ ਗੋਲ਼ੀਆਂ, 2 ਲੋਕਾਂ ਦੀ ਮੌਤ

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਪਬਲਿਕ ਲਾਇਬ੍ਰੇਰੀ 'ਚ ਹੋਈ ਗੋਲੀਬਾਰੀ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਸ਼ਹਿਰ ਦੇ ਪੁਲਸ ਚੀਫ਼ ਬਿਲੀ ਐਲਡ੍ਰਿਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਸੋਮਵਾਰ ਸ਼ਾਮ 5 ਵਜੇ ਤੋਂ ਬਾਅਦ ਵਾਪਰੀ। ਪੁਲਸ ਨੂੰ 'ਬਿਊਟ ਕਾਉਂਟੀ ਲਾਇਬ੍ਰੇਰੀ' ਦੀ ਚੀਕੋ ਬਰਾਂਚ ਦੇ ਅੰਦਰ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ। ਜਦੋਂ ਪੁਲਸ ਅਧਿਕਾਰੀ ਲਾਇਬ੍ਰੇਰੀ ਦੇ ਅੰਦਰ ਦਾਖ਼ਲ ਹੋਏ, ਤਾਂ ਸ਼ੱਕੀ ਹਮਲਾਵਰ ਪਿਛਲੇ ਰਸਤੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਉੱਥੇ ਪਹਿਲਾਂ ਤੋਂ ਤਾਇਨਾਤ ਦੂਜੇ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਘੇਰ ਕੇ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ ! ਅੱਧੀ ਰਾਤੀਂ ਕਬਰਸਤਾਨ 'ਚ ਵੜੇ ਨੌਜਵਾਨਾਂ ਨੇ ਪੁੱਟ ਲਈ ਕਬਰ, ਲਾਸ਼ ਕੱਢ...

 

ਹਮਲਾਵਰ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਵੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਤੋਂ ਬਾਅਦ ਲਾਈਬ੍ਰੇਰੀ ਦੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ।

ਪੁਲਸ ਨੇ ਫਿਲਹਾਲ ਹਮਲਾਵਰ ਦੀ ਪਛਾਣ ਜਨਤਕ ਨਹੀਂ ਕੀਤੀ ਹੈ ਅਤੇ ਨਾ ਹੀ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕਿਆ ਹੈ। ਪੁਲਸ ਚੀਫ਼ ਨੇ ਭਰੋਸਾ ਦਿਵਾਇਆ ਹੈ ਕਿ ਹੁਣ ਜਨਤਾ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸਟਾਰਮਰ ਦੇ ਅਸਤੀਫ਼ੇ ਮਗਰੋਂ ਕੌਣ ਸੰਭਾਲੇਗਾ ਬ੍ਰਿਟੇਨ ਦੀ ਕਮਾਨ ? ਸਭ ਤੋਂ ਉਪਰ ਹੈ ਇਹ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News