ਲੀਬੀਆ ''ਚ ਕੋਰੋਨਾ ਵਾਇਰਸ ਕਾਰਨ 10 ਦਿਨਾਂ ਲਈ ਵਧਾਈ ਗਈ ਤਾਲਾਬੰਦੀ

08/07/2020 6:43:46 PM

ਤ੍ਰਿਪੋਲੀ- ਲੀਬੀਆ ਵਿਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਦੇਸ਼ ਦੇ ਕਈ ਹਿੱਸਿਆਂ ਵਿਚ 10 ਦਿਨਾਂ ਲਈ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ। ਜੀ. ਐੱਨ. ਏ. ਰਾਸ਼ਟਰਪਤੀ ਪ੍ਰੀਸ਼ਦ ਨੇ ਇਕ ਬਿਆਨ ਜਾਰੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ। 

ਜੀ. ਐੱਨ. ਏ. ਵਲੋਂ ਵੀਰਵਾਰ ਰਾਤ ਨੂੰ ਜਾਰੀ ਬਿਆਨ ਮੁਤਾਬਕ ਜੀ. ਐੱਨ. ਏ. ਨੇ 10 ਦਿਨਾਂ ਲਈ ਸਥਾਨਕ ਸਮੇਂ ਮੁਤਾਬਕ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਨੂੰ ਵਧਾ ਦਿੱਤਾ ਹੈ। ਇਸ ਦੇ ਇਲਾਵਾ ਅਧਿਕਾਰੀਆਂ ਨੇ ਸ਼ੁੱਕਰਵਾਰ, ਸ਼ਨੀਵਾਰ ਨੂੰ ਪੂਰੇ ਦਿਨ ਲਈ ਤਾਲਾਬੰਦੀ ਦੀ ਘੋਸ਼ਣਾ ਕੀਤੀ ਹੈ।

ਕਰਫਿਊ ਦੌਰਾਨ ਸ਼ਹਿਰਾਂ ਵਿਚ ਲੋਕਾਂ ਦੀਆਂ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੀ ਅਤੇ ਪਾਰਕ ਤੇ ਰਿਜ਼ੋਰਟ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਰੂਪ ਨਾਲ ਪਾਬੰਦੀ ਲਗਾਈ ਜਾਵੇਗੀ। ਹਾਲਾਂਕਿ ਸਰਕਾਰ ਨੇ ਮਾਨਤਾ ਪ੍ਰਾਪਤ ਮੈਡੀਕਲ ਅਤੇ ਹੋਰ ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਨੂੰ ਕਰਫਿਊ ਤੋਂ ਛੋਟ ਦਿੱਤੀ ਹੈ। ਦੇਸ਼ ਵਿਚ ਹੁਣ ਤੱਕ 107 ਲੋਕਾਂ ਦੀ ਮੌਤ ਹੋਈ ਹੈ ਜਦਕਿ 652 ਲੋਕ ਸਿਹਤਯਾਬ ਹੋ ਚੁੱਕੇ ਹਨ। ਇੱਥੇ ਪਿਛਲੇ 24 ਘੰਟਿਆਂ ਦੌਰਾਨ 400 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 4,879 ਹੋ ਗਈ ਹੈ। 


Sanjeev

Content Editor

Related News