ਪ੍ਰੇਮਿਕਾ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ ਦੀ ਸਜ਼ਾ
Wednesday, Feb 18, 2026 - 08:07 PM (IST)
ਵੈਨਕੂਵਰ, (ਮਲਕੀਤ ਸਿੰਘ)– ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਬਰਨਾਬੀ ਸ਼ਹਿਰ ਵਿੱਚ ਸਥਿਤ ਮੈਟਰੋਟਾਊਨ ਮਾਲ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਕਰਨ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀ ਨੂੰ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਜਾਣਕਾਰੀ ਮੁਤਾਬਕ ਉੱਤਰੀ ਵੈਨਕੂਵਰ ਦੀ ਰਹਿਣ ਵਾਲੀ 25 ਸਾਲਾ ਮੇਲਿਸਾ ਬਲਿੰਕੀ ਦੀ ਦਸੰਬਰ 2021 ਵਿੱਚ ਉਸਦੇ ਪ੍ਰੇਮੀ ਵੱਲੋਂ ਐਵਰਟਨ ਡਾਊਨੀ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਭੀੜਭਾੜ ਵਾਲੇ ਮੈਟਰੋਟਾਊਨ ਮਾਲ ਵਿੱਚ ਵਾਪਰੀ ਸੀ, ਜਿਸ ਨਾਲ ਪੂਰੇ ਸੂਬੇ ਵਿੱਚ ਸਨਸਨੀ ਫੈਲ ਗਈ ਸੀ।
ਅਦਾਲਤ ਵਿੱਚ ਸੁਣਵਾਈ ਦੌਰਾਨ ਪ੍ਰੋਸੀਕਿਊਸ਼ਨ ਵੱਲੋਂ ਦਲੀਲ ਦਿੱਤੀ ਗਈ ਕਿ ਦੋਸ਼ੀ ਨੇ ਪਹਿਲਾਂ ਤੋਂ ਘੜੀ ਯੋਜਨਾ ਅਨੁਸਾਰ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਨੂੰ ਉਮਰ ਭਰ ਲਈ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਗਿਆ।
ਮਹਿਲਾ ਅਧਿਕਾਰ ਸੰਸਥਾਵਾਂ ਅਤੇ ਸਮਾਜਿਕ ਕਾਰਕੁਨਾਂ ਨੇ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਨਸਾਫ਼ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।
