ਕੈਨੇਡਾ ''ਚ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੰਜਾਬੀ ਨੂੰ ਉਮਰ ਕੈਦ
Saturday, Jul 06, 2024 - 03:50 PM (IST)

ਵੈਨਕੂਵਰ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਪਤਨੀ ਦਾ ਕਤਲ ਕਰਨ ਵਾਲੇ ਇੰਦਰਜੀਤ ਸਿੰਘ ਸੰਧੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਹ 13 ਸਾਲ ਤੱਕ ਪੈਰੋਲ ਦਾ ਹੱਕਦਾਰ ਨਹੀਂ ਹੋਵੇਗਾ। ਐਬਟਸਫੋਰਡ ਵਿਖੇ 28 ਜੁਲਾਈ 2022 ਨੂੰ 45 ਸਾਲਾ ਪੰਜਾਬਣ ਕਮਲਜੀਤ ਕੌਰ ਸੰਧੂ ਦਾ ਉਸ ਦੇ ਪਤੀ ਨੇ ਕਤਲ ਕਰ ਦਿੱਤਾ ਸੀ। ਅਦਾਲਤੀ ਦਸਤਾਵੇਜ਼ਾਂ ਮੁਤਾਬਕ ਐਬਟਸਫੋਰਡ ਪੁਲਸ ਨੂੰ ਜਾਰਜ ਫਰਗਿਊਸਨ ਵੇਅ ਅਤੇ ਵੇਅਰ ਸਟ੍ਰੀਟ ਨੇੜੇ ਈਸਟਵਿਊ ਸਟ੍ਰੀਟ ਵਿਚ ਹਿੰਸਕ ਵਾਰਦਾਤ ਦੀ ਸੂਚਨਾ ਮਿਲੀ ਸੀ ਅਤੇ ਇੰਦਰਜੀਤ ਸਿੰਘ ਸੰਧੂ ਨੂੰ ਮੌਕਾ ਏ ਵਾਰਦਾਤ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਸ ਜਦੋਂ ਘਟਨਾ ਵਾਲੀ ਜਗ੍ਹਾ ਪਹੁੰਚੀ ਤਾਂ ਕਮਲਜੀਤ ਕੌਰ ਗੰਭੀਰ ਜ਼ਖ਼ਮੀ ਹਾਲਤ 'ਚ ਪਈ ਸੀ, ਜਿਸ ਨੂੰ ਪੈਰਾਮੈਡਕਾਂ ਵਲੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਤ ਹੋ ਗਈ। ਪੁਲਸ ਨੇ ਇੰਦਰਜੀਤ ਸਿੰਘ ਸੰਧੂ ਨੂੰ ਇਸ ਘਿਨਾਉਣੇ ਅਪਰਾਧ ਲਈ ਪਹਿਲੇ ਦਰਜੇ ਦੇ ਕਤਲ ਦੇ ਦੋਸ਼ ਅਧੀਨ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇੰਦਰਜੀਤ ਸੰਧੂ ਨੇ ਬੀਤੇ ਅਪ੍ਰੈਲ ਮਹੀਨੇ ਐਬਟਸਫੋਰਡ ਦੀ ਅਦਾਲਤ 'ਚ ਪਹੁੰਚ ਕੇ ਆਪਣਾ ਗੁਨਾਹ ਸਵੀਕਾਰ ਕਰ ਲਿਆ ਸੀ। 2 ਬੱਚਿਆਂ ਦੀ ਮਾਂ ਕਮਲਜੀਤ ਕੌਰ ਸੰਧੂ ਰਾਇਲ ਬੈਂਕ ਆਫ਼ ਕੈਨੇਡਾ 'ਚ ਨੌਕਰੀ ਕਰਦੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e