ਬੰਗਲਾਦੇਸ਼ ''ਚ ਆਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਦਰਦਨਾਕ ਮੌਤ
Monday, Apr 24, 2023 - 10:49 AM (IST)
ਢਾਕਾ (ਵਾਰਤਾ)- ਬੰਗਲਾਦੇਸ਼ ਵਿਚ ਐਤਵਾਰ ਨੂੰ ਆਸਮਾਨੀ ਬਿਜਲੀ ਡਿੱਗਣ ਕਾਰਨ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ 9 ਲੋਕਾਂ ਦੀ ਮੌਤ ਹੋ ਗਈ। ਸੁਨਾਮਗੰਜ, ਮੌਲਵੀਬਾਜਾਰ ਅਤੇ ਸਿਲਹਟ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਸਥਾਨਕ ਸਮੇਂ ਮੁਤਾਬਕ ਸਵੇਰੇ 10 ਵਜੇ ਤੋਂ 11 ਵਜੇ ਦੇ ਵਿਚਕਾਰ ਤੇਜ਼ ਮੀਂਹ ਦੌਰਾਨ ਲੋਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ। ਬਿਜਲੀ ਡਿੱਗਣ ਦੀਆਂ ਜ਼ਿਆਦਾਤਰ ਘਟਨਾਵਾਂ ਪੇਂਡੂ ਖੇਤਰਾਂ ਵਿਚ ਵਾਪਰੀਆਂ, ਜਿੱਥੇ ਲੋਕ ਆਪਣੇ ਖੇਤਾਂ ਵਿਚ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ: ...ਜਦੋਂ ਹਵਾ 'ਚ ਪੰਛੀ ਦੇ ਟਕਰਾਉਣ ਕਾਰਨ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ, ਵੇਖੋ ਵੀਡੀਓ
ਸਾਲ ਦੇ ਇਸ ਸਮੇਂ ਦੌਰਾਨ ਮੀਂਹ ਦੌਰਾਨ ਬਿਜਲੀ ਡਿੱਗਣ ਕਾਰਨ ਹੋਣ ਵਾਲੀਆਂ ਮੌਤਾਂ ਸੰਘਣੀ ਆਬਾਦੀ ਵਾਲੇ ਦੱਖਣੀ ਏਸ਼ੀਆਈ ਦੇਸ਼ ਵਿੱਚ ਆਮ ਹਨ। ਬੰਗਲਾਦੇਸ਼ ਵਿਚ ਬਿਜਲੀ ਡਿੱਗਣ ਕਾਰਨ ਹੋਣ ਵਾਲੀਆਂ ਮੌਤਾਂ ਵਿਚ ਵਾਧਾ ਹੋਇਆ ਹੈ। ਪਿਛਲੇ ਸਾਲਾਂ ਦੌਰਾਨ ਸਾਲਾਨਾ ਸੈਂਕੜੇ ਮੌਤਾਂ ਦਰਜ ਕੀਤੀਆਂ ਗਈਆਂ ਹਨ। ਮਾਹਰਾਂ ਦਾ ਦਾਅਵਾ ਹੈ ਕਿ ਇਹ ਜਲਵਾਯੂ ਤਬਦੀਲੀ ਕਾਰਨ ਹੈ, ਜਿਸ ਨੇ ਬੰਗਲਾਦੇਸ਼ ਨੂੰ ਇਸ ਦੇ ਅਸਰ ਪ੍ਰਤੀ ਜ਼ਿਆਦਾ ਸੰਵੇਦਨਸ਼ੀਲ ਬਣਾ ਦਿੱਤਾ ਹੈ।