ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਨੂੰ ਮਿਲੀਆਂ ਧਮਕੀਆਂ! (ਤਸਵੀਰਾਂ)

05/25/2017 10:38:22 AM

ਐਲਬਰਟਾ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਨੂੰ ਧਮਕੀਆਂ ਦੇਣ ਵਾਲੀ ਔਰਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਐਲਬਰਟਾ ਦੀ ਰਹਿਣ ਵਾਲੀ 49 ਸਾਲਾ ਲਿਜ਼ਾ ਸੀਮੌਰ ਪੀਟਰਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਟਰੂਡੋ ਦੀ ਪਤਨੀ ਸੋਫੀ ਅਤੇ ਕੈਨੇਡੀਅਨ ਸਰਕਾਰ ਨੂੰ ਧਮਕੀਆਂ ਦਿੱਤੀਆਂ। ਇਨ੍ਹਾਂ ਧਮਕੀਆਂ ਦੀ ਪ੍ਰਕਿਰਤੀ ਬਾਰੇ ਫਿਲਹਾਲ ਕੁਝ ਵੀ ਨਹੀਂ ਦੱਸਿਆ ਗਿਆ ਹੈ। 12 ਮਈ ਨੂੰ ਲਿਜ਼ਾ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਉਸ ''ਤੇ ਅਪਰਾਧਕ ਦੋਸ਼ਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਕਰਨ ਤੋਂ ਕੁਝ ਦੇਰ ਬਾਅਦ ਉਸ ਨੂੰ ਜ਼ਮਾਨਤ ਅਤੇ ਇਸ ਸ਼ਰਤ ''ਤੇ ਰਿਹਾਅ ਕਰ ਦਿੱਤਾ ਗਿਆ ਕਿ ਉਹ ਸੋਫੀ ਅਤੇ ਉਸ ਦੇ ਪਰਿਵਾਰ ਦੇ 100 ਮੀਟਰ ਦੇ ਦਾਇਰੇ ਵਿਚ ਵੀ ਦਿਖਾਈ ਨਾ ਦੇਵੇ। ਇਸ ਦੇ ਨਾਲ ਹੀ ਉਸ ਦੇ ਕਿਸੇ ਵੀ ਸਿਆਸੀ ਸਮਾਗਮ ਵਿਚ ਸ਼ਾਮਲ ਹੋਣ ''ਤੇ ਬੈਨ ਲਗਾ ਦਿੱਤਾ ਗਿਆ ਹੈ। 8 ਜੂਨ ਨੂੰ ਉਸ ਨੂੰ ਲੀਥਬ੍ਰਿਜ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। 
ਕੈਨੇਡਾ ਦੀ ਪੁਲਸ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸੋਸ਼ਲ ਮੀਡੀਆ ''ਤੇ ਜੋ ਵੀ ਪੋਸਟ ਕਰ ਰਹੇ ਹਨ, ਧਿਆਨ ਨਾਲ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਧਮਕੀ ਆਮ ਨਹੀਂ ਮੰਨਿਆ ਜਾਵੇਗਾ। ਧਮਕੀ ਦੇਣ ਵਾਲੇ ਵਿਅਕਤੀ ''ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਮਜ਼ਾਕ ਵਿਚ ਵੀ ਲੋਕ ਅਜਿਹਾ ਕੁਝ ਤੋਂ ਬਚਣ।

Kulvinder Mahi

This news is News Editor Kulvinder Mahi