ਸਮੂਹ ਸੰਗਤਾਂ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਪੁਰਬ ਘਰਾਂ ''ਚ ਬੈਠ ਕੇ ਮਨਾਉਣ : ਭਾਈ ਬਲਵਿੰਦਰ ਸਿੰਘ

05/26/2020 5:50:41 PM

ਲੰਡਨ (ਰਾਜਵੀਰ ਸਮਰਾ): ਸੰਸਾਰ ਵਿੱਚ ਫੈਲੀ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੀਤੀ ਤਾਲਾਬੰਦੀ ਕਾਰਨ ਗੁਰਦੁਆਰਾ ਸਾਹਿਬਾਨ ਵਿੱਚ ਵੱਡੇ ਇਕੱਠ ਕਰਨੇ ਸੰਭਵ ਨਹੀਂ ਹਨ। ਇਸ ਲਈ ਨਾਨਕ ਨਾਮ ਲੇਵਾ ਸੰਗਤਾਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਪੁਰਬ  ਆਪਣੇ ਆਪਣੇ ਘਰਾਂ ਵਿੱਚ ਬੈਠ ਕੇ ਹੀ ਮਨਾਉਣ ਅਤੇ ਸਰਬਤ ਦੇ ਭਲੇ ਲਈ ਅਰਦਾਸ ਕਰਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਬਲਵਿੰਦਰ ਸਿੰਘ ਪੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮੂਹ ਸੰਗਤਾਂ ਨੂੰ ਅਪੀਲ ਕਰਦੇ ਹੋਏ ਕੀਤਾ।

ਪੜ੍ਹੋ ਇਹ ਖਬਰ- ਯੂਕੇ ਸਰਕਾਰ ਵੱਲੋਂ ਦਿੱਤੀ ਰਿਪੋਰਟ ਨਾਲੋਂ ਹੋਈਆਂ 10,000 ਤੋਂ ਵਧੇਰੇ ਮੌਤਾਂ

ਭਾਈ ਬਲਵਿੰਦਰ ਸਿੰਘ ਪੱਟੀ ਨੇ ਸਮੂਹ ਸੰਗਤਾਂ ਨੂੰ ਘਰ ਵਿੱਚ ਹੀ ਰਹਿ ਕੇ ਸੁਖਮਨੀ ਸਾਹਿਬ ਦੇ ਪਾਠ ਕਰਨ ਅਤੇ ਗੁਰਦੁਆਰਾ ਸਾਹਿਬਾਨ ਵਿੱਚ ਲਾਈਵ ਚੱਲ ਰਹੇ ਕਥਾ ਕੀਰਤਨ ਪਰਵਾਹ ਨੂੰ ਸਰਵਣ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ   ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ। ਕਿਉਂਕਿ ਅਜੇ ਤੱਕ ਪੂਰੇ ਵਿਸ਼ਵ ਵਿੱਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ।ਇਸ ਦਾ ਹਾਲ ਤੱਕ ਕੋਈ ਇਲਾਜ ਵੀ ਨਹੀਂ ਮਿਲਿਆ। ਮਈ ਦੇ ਅਗਲੇ ਦਿਨਾਂ ਅਤੇ ਜੂਨ ਵਿੱਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਿਵਾਰਾਂ ਵਿੱਚ ਮਨਾਉਣ ਤੱਕ ਹੀ ਸੀਮਤ ਰੱਖਿਆ ਜਾਵੇ।ਇਹ ਸਾਵਧਾਨੀ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ।


Vandana

Content Editor

Related News