ਲੰਡਨ: ਗੈਰਕਾਨੂੰਨੀ ਪਾਰਟੀ ਬੰਦ ਕਰਵਾਉਂਦਿਆਂ ਦੋ ਪੁਲਸ ਅਧਿਕਾਰੀ ਜ਼ਖਮੀ

01/24/2021 1:12:26 PM

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਦੇਸ਼ ਦੀ ਰਾਜਧਾਨੀ ਲੰਡਨ ਵਿੱਚ ਤਾਲਾਬੰਦੀ ਨਿਯਮਾਂ ਨੂੰ ਤੋੜਦਿਆਂ ਇੱਕ ਵੱਡੇ ਇਕੱਠ ਨਾਲ ਹੋ ਰਹੀ ਗੈਰਕਾਨੂੰਨੀ ਪਾਰਟੀ ਨੂੰ ਬੰਦ ਕਰਵਾਉਣ ਦੌਰਾਨ ਪੁਲਸ ਦੇ ਦੋ ਅਧਿਕਾਰੀ ਜ਼ਖਮੀ ਹੋਏ ਹਨ। ਲੰਡਨ ਪੁਲਸ ਅਧਿਕਾਰੀਆਂ ਅਨੁਸਾਰ ਐਤਵਾਰ 17 ਜਨਵਰੀ ਨੂੰ ਸਵੇਰੇ 3:30 ਵਜੇ ਦੇ ਕਰੀਬ ਪੁਲਸ ਨੂੰ ਨਾਈਟਸਬ੍ਰਿਜ ਦੇ ਬਿਉਚੈਂਪ ਪਲੇਸ 'ਤੇ ਇੱਕ ਵੱਡੇ ਇਕੱਠ ਵਾਲੀ ਗੈਰ ਕਾਨੂੰਨੀ ਪਾਰਟੀ ਹੋਣ ਦੀ ਸੂਚਨਾ ਪ੍ਰਾਪਤ ਹੋਈ, ਜਿਸ ਲਈ 200 ਤੋਂ ਵੱਧ ਲੋਕਾਂ ਦੇ ਇਕੱਠ ਵਾਲੀ ਇਸ ਪਾਰਟੀ ਨੂੰ ਬੰਦ ਕਰਵਾਉਣ ਦੀ ਕਾਰਵਾਈ ਕਰਦਿਆਂ ਕਈ ਇਕਾਈਆਂ ਨੂੰ ਪਾਰਟੀ ਸਥਾਨ 'ਤੇ ਤਾਇਨਾਤ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖਬਰ- ਆਰ.ਐਸ.ਐਸ. ਅਤੇ ਭਾਜਪਾ ਨਾਲ ਸਬੰਧ ਰੱਖਣ ਵਾਲੇ ਦੋ ਲੋਕਾਂ ਨੂੰ ਬਾਈਡੇਨ ਪ੍ਰਸ਼ਾਸਨ ਨੇ ਟੀਮ 'ਚੋਂ ਕੱਢਿਆ

ਪਾਰਟੀ ਦੌਰਾਨ ਇਸ ਵਿੱਚ ਹਾਜ਼ਰ ਲੋਕਾਂ ਦੀ ਭੀੜ ਨੇ ਪੁਲਸ ਦੁਆਰਾ ਸੰਬੋਧਨ ਕਰਨ ਦੇ ਬਾਅਦ ਜੁਰਮਾਨੇ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਭਗਦੜ ਮਚਾ ਦਿੱਤੀ ਅਤੇ ਅਧਿਕਾਰੀਆਂ ਨਾਲ ਧੱਕਾ ਮੁੱਕੀ ਵੀ ਕੀਤੀ। ਜਿਸ ਦੌਰਾਨ ਦੋ ਅਧਿਕਾਰੀ ਜ਼ਖਮੀ ਹੋ ਗਏ। ਇਸ ਕਾਰਵਾਈ ਦੌਰਾਨ ਪੁਲਸ ਦੇ ਬਾਡੀਕੈਮ ਫੁਟੇਜ ਵਿੱਚ ਪਾਰਟੀ ਕਰਨ ਵਾਲੇ ਲੋਕਾਂ ਨੂੰ ਹੇਠਾਂ ਵੱਲ ਭੱਜਦੇ ਹੋਏ ਦੇਖਿਆ ਗਿਆ ਹੈ। ਇਸ ਕਾਰਵਾਈ ਦੌਰਾਨ ਪੁਲਸ ਦੁਆਰਾ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਪਰ ਨਿਯਮਾਂ ਨੂੰ ਤੋੜਨ ਲਈ 30 ਜੁਰਮਾਨੇ ਜਾਰੀ ਕੀਤੇ ਗਏ ਹਨ, ਇਸ ਦੇ ਨਾਲ ਹੀ ਪਾਰਟੀ ਦੇ ਸਥਾਨ ਨੂੰ ਤਿੰਨ ਮਹੀਨਿਆਂ ਲਈ ਬੰਦ ਕਰਨ ਲਈ ਵੀ ਆਦੇਸ਼ ਦਿੱਤੇ ਗਏ ਹਨ। ਇਸ ਪਾਰਟੀ ਸਥਾਨ ਦੇ ਮਾਲਕ ਨੂੰ ਪਹਿਲਾਂ ਵੀ ਕੋਵਿਡ ਕਾਨੂੰਨਾਂ ਦੀ ਉਲੰਘਣਾ ਕਰਨ 'ਤੇ 1000 ਪੌਂਡ ਦਾ ਜ਼ੁਰਮਾਨਾ ਜਾਰੀ ਕੀਤਾ ਗਿਆ ਸੀ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News