ਮੁੜ ਤਾਲਾਬੰਦੀ ਦੇ ਵਿਰੋਧ ''ਚ ਇੰਗਲੈਂਡ ''ਚ ਪ੍ਰਦਰਸ਼ਨ, 104 ਲੋਕਾਂ ਨੂੰ ਪੁਲਸ ਨੇ ਲਿਆ ਹਿਰਾਸਤ ''ਚ

11/06/2020 8:49:51 AM

ਲੰਡਨ- ਬ੍ਰਿਟੇਨ ਸਰਕਾਰ ਨੇ ਵੀਰਵਾਰ ਨੂੰ ਮੁੜ ਦੇਸ਼ ਭਰ ਵਿਚ ਤਾਲਾਬੰਦੀ ਲਗਾ ਦਿੱਤੀ ਹੈ ਪਰ ਇਸ ਦੌਰਾਨ ਸੈਂਕੜੇ ਲੋਕਾਂ ਨੇ ਤਾਲਾਬੰਦੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਮੈਟਰੋਪਾਲੀਟਨ ਪੁਲਸ ਨੇ ਲੰਡਨ ਵਿਚ ਤਾਲਾਬੰਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ 104 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ। ਗ੍ਰਿਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ 'ਤੇ ਕੋਰੋਨਾ ਵਾਇਰਸ ਨਾਲ ਜੁੜੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਦਾ ਦੋਸ਼ ਹੈ।

PunjabKesari

ਕਮਾਂਡਰ ਜੇਨ ਕਾਰਨਸ ਨੇ ਪ੍ਰਦਰਸ਼ਨ ਦੀ ਨਿੰਦਾ ਕੀਤੀ। ਪੁਲਸ ਨੇ ਲੋਕਾਂ ਨੂੰ ਘਰਾਂ ਵਿਚ ਵਾਪਸ ਜਾਣ ਦੀ ਅਪੀਲ ਕੀਤੀ ਪਰ ਲੋਕ ਡਟੇ ਰਹੇ। ਪੁਲਸ ਨੇ ਤਤਕਾਲ ਕਾਰਵਾਈ ਕਰਦਿਆਂ ਕਈ ਲੋਕਾਂ ਨੂੰ ਹਿਰਾਸਤ ਵਿਚ ਲਿਆ। ਜ਼ਿਕਰਯੋਗ ਹੈ ਕਿ ਬ੍ਰਿਟੇਨ ਵਿਚ 11 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ ਤੇ ਇਸ ਕਾਰਨ 48,000 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ- ਇਟਲੀ 'ਚ ਕੋਰੋਨਾ ਦਾ ਕਹਿਰ ,ਚੀਨ ਨੇ ਇਟਲੀ ਤੋਂ ਆਉਣ ਵਾਲਿਆਂ ਲਈ ਦਰਵਾਜ਼ੇ ਕੀਤੇ ਬੰਦ


ਵੀਰਵਾਰ ਨੂੰ ਲੋਕਾਂ ਨੂੰ ਤਾਲਾਬੰਦੀ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਭਾਰੀ ਜ਼ੁਰਮਾਨਾ ਲਾਏ ਜਾਣ ਦੀ ਵੀ ਚਿਤਾਵਨੀ ਦਿੱਤੀ ਗਈ ਸੀ। ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਦੀ ਕੋਸ਼ਿਸ਼ ’ਚ ਬ੍ਰਿਟੇਨ ’ਚ ਦੂਜਾ ਲਾਕਡਾਊਨ ਸ਼ੁਰੂ ਹੋਇਆ ਹੈ, ਜਿਸ ਦੇ ਘੱਟ ਤੋਂ ਘੱਟ 2 ਦਸੰਬਰ ਤਕ ਚੱਲਣ ਦੀ ਉਮੀਦ ਹੈ।

ਬ੍ਰਿਟੇਨ ਦੇ ਨਿਆਂ ਮੰਤਰੀ ਰਾਬਰਟ ਬਕਲੈਂਡ ਨੇ ਕਿਹਾ ਕਿ ਦੇਸ਼ ਦੇ ਪੁਲਸ ਬਲ ਪੁਲਿਸਿੰਗ ਦੇ ਸਿਧਾਂਤ ਦੀ ਪਾਲਣਾ ਕਰਨੀ ਜਾਰੀ ਰੱਖਣਗੇ ਪਰ ਉਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨਗੇ। ਲੋਕਾਂ ਨੂੰ ਘਰਾਂ ’ਚ ਰਹਿਣ ਲਈ ਕਿਹਾ ਗਿਆ ਹੈ। ਲੋਕਾਂ ਨੂੰ ਜ਼ਰੂਰੀ ਕੰਮ ਹੋਣ ’ਤੇ ਜਾਂ ਜ਼ਰੂਰੀ ਵਸਤਾਂ ਲੈਣੀਆਂ ਹੋਣ ’ਤੇ ਹੀ ਬਾਹਰ ਨਿਕਲਣ ਦੀ ਇਜਾਜ਼ਤ ਹੈ। ਨਿਯਮਾਂ ਦੀ ਉਲੰਘਣਾ ਕਰਨ ’ਤੇ 200 ਪੌਂਡ ਦਾ ਜੁਰਮਾਨਾ ਹੈ ਅਤੇ ਵੱਡੀਆਂ ਮੀਟਿੰਗਾਂ ਦੇ ਪ੍ਰਬੰਧਕਾਂ ਨੂੰ 10,000 ਪੌਂਡ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪਵੇਗਾ।
 


Lalita Mam

Content Editor

Related News