ਗਲਾਸਗੋ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ

Monday, Nov 11, 2019 - 10:44 AM (IST)

ਗਲਾਸਗੋ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਗਲਾਸਗੋ ਸਥਿਤ ਗੁਰੂ ਨਾਨਕ ਸਿੱਖ ਟੈਂਪਲ ਓਟੈਗੋ ਸਟਰੀਟ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜੇ ਸੰਬੰਧੀ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਪ੍ਰਧਾਨ ਭੁਪਿੰਦਰ ਸਿੰਘ ਬਰ੍ਹਮੀਂ, ਸਕੱਤਰ ਸੋਹਣ ਸਿੰਘ ਸੋਂਦ ਅਤੇ ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਵੱਲੋਂ ਸੰਗਤਾਂ ਨੂੰ ਮੁਖਾਤਿਬ ਹੁੰਦਿਆਂ ਭਗਤ ਨਾਮਦੇਵ ਜੀ ਦੇ ਸੰਬੰਧ ਵਿੱਚ ਵਿਸਥਾਰਿਤ ਵਿਚਾਰ ਪੇਸ਼ ਕਰਦਿਆਂ ਉਹਨਾਂ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦੀ ਬੇਨਤੀ ਕੀਤੀ ਗਈ। ਇਸ ਉਪਰੰਤ ਉਹਨਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਲਾਂਘਾ ਖੁੱਲ੍ਹਣ ਦੀ ਹਾਰਦਿਕ ਵਧਾਈ ਪੇਸ਼ ਕੀਤੀ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਬਰ੍ਹਮੀਂ ਅਤੇ ਸੋਹਣ ਸਿੰਘ ਸੌਂਦ ਨੇ ਦੋਹਾਂ ਦੇਸ਼ਾਂ ਦੇ ਫੈਸਲੇ ਨੂੰ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ 72 ਸਾਲਾਂ ਤੋਂ ਨਿਰੰਤਰ ਹੁੰਦੀਆਂ ਆ ਰਹੀਆਂ ਸੰਗਤਾਂ ਦੀਆਂ ਅਰਦਾਸਾਂ ਨੂੰ ਫਲ ਲੱਗਣਾ ਦੱਸਿਆ। ਉਹਨਾਂ ਲਾਂਘੇ ਰਾਂਹੀਂ ਖੁੱਲ੍ਹੇ ਦਰਸ਼ਨ ਦੀਦਾਰੇ ਦਾ ਹੱਕ ਹਾਸਲ ਕਰਨ ਲਈ ਪਾਕਿਸਤਾਨ ਦੇ ਵਜ਼ੀਰ ਏ ਆਜ਼ਮ ਇਮਰਾਨ ਖਾਨ, ਉਹਨਾਂ ਦੇ ਪਰਮ ਮਿੱਤਰ ਤੇ ਭਾਰਤੀ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਅਤੇ ਭਾਰਤ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਧਾਈ ਪੇਸ਼ ਕੀਤੀ। ਇਸ ਮੁਬਾਰਕ ਮੌਕੇ 'ਤੇ ਸਥਾਨਕ ਕੀਰਤਨ ਜੱਥਿਆਂ, ਬੀਬੀਆਂ ਵੱਲੋਂ ਅਤੇ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਤੇ ਭਾਈ ਜਸਮਿੰਦਰ ਸਿੰਘ ਰਾਮਪੁਰ ਦੋਰਾਹਾ ਵਾਲਿਆਂ ਦੇ ਜਥੇ ਵੱਲੋਂ ਗੁਰਬਾਣੀ ਕਥਾ ਵਿਚਾਰ ਅਤੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।


author

Vandana

Content Editor

Related News