ਕਬੱਡੀ ਜਗਤ ਦੇ ਬਾਬਾ ਬੋਹੜ ਮਹਿੰਦਰ ਸਿੰਘ ਮੌੜ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

05/21/2020 2:56:47 PM

ਲੰਡਨ (ਰਾਜਵੀਰ ਸਮਰਾ): ਕਬੱਡੀ ਜਗਤ ਦੇ ਬਾਬਾ ਬੋਹੜ ਤੇ ਮਸ਼ਹੂਰ ਪ੍ਰਮੋਟਰ ਜਿਹਨਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਅੱਜ ਉਹਨਾਂ ਦੇ ਜੱਦੀ ਪਿੰਡ ਕਾਲਾ ਸੰਘਿਆਂ ਕਪੂਰਥਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਿੱਥੇ ਉਹਨਾ ਦੀ ਚਿਖਾ ਨੂੰ ਅਗਨੀ ਉਹਨਾਂ ਦੇ ਬੇਟੇ ਨੇ ਦਿੱਤੀ। ਇਸ ਮੌਕੇ 'ਤੇ ਕਬੱਡੀ ਖੇਡ ਜਗਤ ਨਾਲ ਜੁੜੀਆਂ ਹੋਈਆਂ ਵੱਖ-ਵੱਖ ਸ਼ਖਸੀਅਤਾਂ, ਸਿਆਸਤਦਾਨ ਤੇ ਧਾਰਮਿਕ ਆਗੂ ਅਤੇ ਕਬੱਡੀ ਨੂੰ ਪਿਆਰ ਕਰਨ ਵਾਲੇ ਹਜ਼ਾਰਾ ਪ੍ਰੇਮੀ ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸ਼ਾਮਲ ਹੋਏ।

ਪੜ੍ਹੋ ਇਹ ਅਹਿਮ ਖਬਰ- ਹਰੇ ਰੰਗ 'ਚ ਤਬਦੀਲ ਹੋ ਰਹੀ ਹੈ ਅੰਟਾਰਟਿਕਾ ਦੀ ਸਫੇਦ ਬਰਫ, ਤਸਵੀਰਾਂ

ਜਿਵੇਂ ਹੀ ਉਹਨਾਂ ਦੇ ਮ੍ਰਿਤਕ ਸਰੀਰ ਨੂੰ ਸ਼ਮਸਾਨ ਘਾਟ ਲਿਜਾਇਆ ਗਿਆ ਤਾਂ ਰਸਤੇ ਵਿੱਚ ਉਹਨਾਂ ਦੇ ਚਾਹੁਣ ਵਾਲਿਆਂ ਨੇ ਫੁੱਲਾਂ ਦੀ ਵਰਖਾ ਕੀਤੀ।ਅੰਤਿਮ ਸੰਸਕਾਰ ਉਪਰੰਤ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਮੌੜ ਨੇ ਹਜ਼ਾਰਾਂ ਕਬੱਡੀ ਖਿਡਾਰੀਆਂ ਨੂੰ ਵਿਦੇਸ਼ 'ਚ ਖੇਡਣ ਦਾ ਮੌਕੇ ਪ੍ਰਦਾਨ ਕੀਤੇ ਅਤੇ ਸੈਂਕੜੇ ਹੀ ਖਿਡਾਰੀਆਂ ਦੇ ਵਿਆਹ ਕਰਵਾ ਕੇ ਉਹਨਾ ਨੂੰ ਵਿਦੇਸ਼ਾਂ 'ਚ ਸੈੱਟ ਕੀਤਾ। ਉਹਨਾਂ ਨੇ ਕਾਲਾ ਸੰਘਿਆ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਤੋਂ ਇਲਾਵਾ ਤਕਰੀਬਨ ਸਾਰੇ ਪੰਜਾਬ ਵਿਚੋਂ ਸੈਂਕੜੇ ਖਿਡਾਰੀਆਂ ਨੂੰ ਵਿਦੇਸ਼ਾਂ ਵਿੱਚ ਪ੍ਰਮੋਟ ਕਰਕੇ ਵਧੀਆ ਖਿਡਾਰੀ ਖੇਡ ਜਗਤ ਦੀ ਝੋਲੀ ਪਾਏ ਹਨ। ਜਿਸ ਕਾਰਨ ਮਹਿੰਦਰ ਸਿੰਘ ਮੌੜ ਦੀ ਮੌਤ ਨੇ ਕਬੱਡੀ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
 


Vandana

Content Editor

Related News