ਧਾਰਾ 370 ਹਟਾਏ ਜਾਣ ਦੇ ਬਾਅਦ SFJ ਦਾ ਵੱਡਾ ਬਿਆਨ

08/09/2019 1:14:51 PM

ਲੰਡਨ (ਏਜੰਸੀ)— ਲੰਡਨ ਵਿਚ ਸਿੱਖਸ ਫੌਰ ਜਸਟਿਸ (SFJ) ਦੇ ਆਗੂਆਂ ਵੱਲੋਂ ਧਾਰਾ 370 ਹਟਾਏ ਜਾਣ ਦੇ ਬਾਅਦ ਇਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਕਸ਼ਮੀਰੀ ਗਰੁੱਪ ਸਮੇਤ ਕਈ ਸ਼ਖਸੀਅਤਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਬੱਬਰ ਅਕਾਲੀ ਸੰਸਥਾ ਦੇ ਸਰਦਾਰ ਜੋਗਾ ਸਿੰਘ, ਵਰਲਡ ਸਿੱਖ ਪਾਰਲੀਮੈਂਟ ਦੇ ਸਰਦਾਰ ਮਨਪ੍ਰੀਤ ਸਿੰਘ ਅਤੇ ਕੇਸਰੀ ਲਹਿਰ ਦੇ ਗੁਰਪ੍ਰੀਤ ਸਿੰਘ ਵੀ ਸਨ। ਮੀਟਿੰਗ ਵਿਚ ਭਾਰਤ ਸਰਕਾਰ ਦੇ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਦਾ ਸਖਤ ਵਿਰੋਧ ਕੀਤਾ ਗਿਆ। ਇਸ ਫੈਸਲੇ ਦੇ ਵਿਰੋਧ ਵਿਚ 15 ਅਗਸਤ (ਵੀਰਵਾਰ) ਵਾਲੇ ਦਿਨ ਲੰਡਨ ਵਿਚ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ 1 ਵਜੇ ਤੋਂ 3 ਵਜੇ ਤੱਕ ਰੋਸ ਮੁਜ਼ਾਹਰਾ ਕੀਤੇ ਜਾਣ ਬਾਰੇ ਦੱਸਿਆ ਗਿਆ। ਇਸ ਰੋਸ ਮੁਜ਼ਾਹਰੇ ਵਿਚ ਲੋਕਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

Vandana

This news is Content Editor Vandana